26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਰੋੜਾਂ ਦੇ ਕੰਮ ਪਾਸ ਕਰਵਾਉਣੇ ਮੇਅਰ ਦੀ ਵੱਡੀ ਪ੍ਰਾਪਤੀ-ਚਾਰੇ ਵਿਧਾਨ ਸਭਾ ਹਲਕਿਆਂ ਨੂੰ ਮਿਲੇਗਾ ਲਾਭ

ਜਲੰਧਰ, 26 ਨਵੰਬਰ (ਸ਼ਿਵ)- ਸ਼ਹਿਰ ’ਚ ਆਉਣ ਵਾਲੇ ਦਿਨਾਂ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦੀ ਤਿਆਰੀ ਨਗਰ ਨਿਗਮ ਵਲੋਂ ਕੀਤੀ ਜਾ ਰਹੀ ਹੈ। ਮੇਅਰ ਵਨੀਤ ਧੀਰ ਨੇ ਵਿਰੋਧੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਹਾਊਸ ਦੀ ਮੀਟਿੰਗ ’ਚ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿਵਾ ਲਈ ਹੈ।

ਜਲੰਧਰ ’ਚ ਵਿਕਾਸ ਦੇ ਕੰਮ ਕਰਵਾਉਣ ਲਈ ਨਹੀਂ ਆਵੇਗੀ ਫੰਡਾਂ ਦੀ ਕੋਈ ਕਮੀ-ਵਨੀਤ ਧੀਰ 27-11-2026
ਜਲੰਧਰ, 26 ਨਵੰਬਰ (ਸ਼ਿਵ)- ਸ਼ਹਿਰ ’ਚ ਆਉਣ ਵਾਲੇ ਦਿਨਾਂ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦੀ ਤਿਆਰੀ ਨਗਰ ਨਿਗਮ ਵਲੋਂ ਕੀਤੀ ਜਾ ਰਹੀ ਹੈ। ਮੇਅਰ ਵਨੀਤ ਧੀਰ ਨੇ ਵਿਰੋਧੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਹਾਊਸ ਦੀ ਮੀਟਿੰਗ ’ਚ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿਵਾ ਲਈ ਹੈ। ਇਨ੍ਹਾਂ ਕੰਮਾਂ ਦੇ ਪਾਸ ਹੋਣ ਨਾਲ ਆਉਣ ਵਾਲੇ ਦਿਨਾਂ ’ਚ ਸ਼ਹਿਰ ਦੀਆਂ ਸੜਕਾਂ, ਗਲੀਆਂ, ਪਾਰਕਾਂ ਤੇ ਸਟਰੀਟ ਲਾਈਟਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ’ਚ ਸੁਧਾਰ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਮੇਅਰ ਵਨੀਤ ਧੀਰ ਭਾਵੇਂ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ, ਪਰ ਉਨ੍ਹਾਂ ਵਲੋਂ ਹਾਊਸ ਤੋਂ ਪਾਸ ਕਰਵਾਏ ਗਏ 150 ਕਰੋੜ ਰੁਪਏ ਦੇ ਵਿਕਾਸ ਕਾਰਜ ਸਿਰਫ਼ ਉੱਤਰੀ ਹਲਕੇ ਤੱਕ ਸੀਮਤ ਨਹੀਂ ਹਨ, ਸਗੋਂ ਸ਼ਹਿਰ ਦੇ ਚਾਰੇ ਵਿਧਾਨ ਸਭਾ ਹਲਕਿਆਂ ’ਚ ਕਰਵਾਏ ਜਾਣੇ ਹਨ। ਇਸ ਤਰ੍ਹਾਂ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਪੂਰੇ ਸ਼ਹਿਰ ਦੇ ਲੋਕਾਂ ਨੂੰ ਮਿਲਣ ਦੀ ਸੰਭਾਵਨਾ ਹੈ। 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਮਿਲਣਾ ਨਗਰ ਨਿਗਮ ਲਈ ਇੱਕ ਵੱਡੀ ਪ੍ਰਾਪਤੀ ਮੰਨੀ ਜਾ ਰਹੀ ਹੈ, ਪਰ ਇਨ੍ਹਾਂ ਕੰਮਾਂ ਨੂੰ ਜ਼ਮੀਨੀ ਪੱਧਰ ’ਤੇ ਸ਼ੁਰੂ ਕਰਵਾਉਣ ਅਤੇ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਫੰਡਾਂ ਦਾ ਪ੍ਰਬੰਧ ਕਰਨਾ ਵੀ ਨਗਰ ਨਿਗਮ ਲਈ ਵੱਡੀ ਚੁਣੌਤੀ ਸਾਬਤ ਹੋਵੇਗਾ। ਇਸ ਸਮੇਂ ਨਗਰ ਨਿਗਮ ਦੇ ਸਿਰ ਕਰੀਬ 60 ਕਰੋੜ ਰੁਪਏ ਦੀਆਂ ਦੇਣਦਾਰੀਆਂ ਹਨ, ਜਿਨ੍ਹਾਂ ਦੀ ਅਦਾਇਗੀ ਕਰਨਾ ਵੀ ਨਿਗਮ ਦੀ ਪਹਿਲ ਹੋਵੇਗੀ। ਦਰਅਸਲ, ਨਗਰ ਨਿਗਮ ਵਲੋਂ ਪਹਿਲਾਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਬਦਲੇ ਠੇਕੇਦਾਰਾਂ ਦੀ ਕਰੋੜਾਂ ਰੁਪਏ ਦੀ ਅਦਾਇਗੀ ਬਕਾਇਆ ਹੈ। ਜੇਕਰ ਠੇਕੇਦਾਰਾਂ ਨੂੰ ਸਮੇਂ ਸਿਰ ਪੈਸੇ ਨਹੀਂ ਮਿਲਦੇ ਤਾਂ ਉਹ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਗੁਰੇਜ਼ ਕਰ ਸਕਦੇ ਹਨ। ਇਸ ਨਾਲ 150 ਕਰੋੜ ਰੁਪਏ ਦੇ ਪਾਸ ਕੀਤੇ ਗਏ ਵਿਕਾਸ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਹੋਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਇਸ ਲਈ ਨਗਰ ਨਿਗਮ ਨੂੰ ਇੱਕ ਪਾਸੇ ਨਵੇਂ ਕੰਮਾਂ ਲਈ ਫੰਡਾਂ ਦਾ ਪ੍ਰਬੰਧ ਕਰਨਾ ਪਵੇਗਾ ਅਤੇ ਦੂਜੇ ਪਾਸੇ ਪੁਰਾਣੀਆਂ ਦੇਣਦਾਰੀਆਂ ਵੀ ਨਿਪਟਾਉਣੀਆਂ ਪੈਣਗੀਆਂ। ਮੇਅਰ ਵਨੀਤ ਧੀਰ ਨੇ ਕਿਹਾ ਕਿ ਵਿਰੋਧੀ ਧਿਰ ਵਲੋਂ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਦਕਿ ਅਸਲ ਵਿਚ ਪਹਿਲੀ ਵਾਰ ਇੰਨੀ ਵੱਡੀ ਰਕਮ ਦੇ ਵਿਕਾਸ ਕਾਰਜ ਪਾਸ ਕਰਵਾਏ ਗਏ ਹਨ। ਨਿਗਮ ਹਾਊਸ ਦੀ ਮੀਟਿੰਗ ਵਿਚ ਕੀਤੇ ਫੈਸਲਿਆਂ ਨੂੰ ਲਾਗੂ ਨਹੀਂ ਕਰਦੇ ਕਈ ਅਫ਼ਸਰ ਨਗਰ ਨਿਗਮ ਦੀਆਂ ਹਾਊਸ ਮੀਟਿੰਗਾਂ ਵਿਚ ਸ਼ਹਿਰ ਦੇ ਵਿਕਾਸ ਤੇ ਵਾਰਡਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਲੈ ਕੇ ਕੌਂਸਲਰਾਂ ਵਲੋਂ ਲਗਾਤਾਰ ਆਵਾਜ਼ ਉਠਾਈ ਜਾਂਦੀ ਹੈ, ਪਰ ਇਸ ਦੇ ਬਾਵਜੂਦ ਕਈ ਮਸਲੇ ਅਜਿਹੇ ਹਨ ਜੋ ਮੀਟਿੰਗਾਂ ਵਿਚ ਉਠਾਏ ਜਾਣ ਤੋਂ ਬਾਅਦ ਵੀ ਹੱਲ ਨਹੀਂ ਹੋ ਰਹੇ। ਹਾਲਾਤ ਇਹ ਹਨ ਕਿ ਕਈ ਕੌਂਸਲਰਾਂ ਨੂੰ ਆਪਣੇ ਵਾਰਡਾਂ ਵਿਚ ਛੋਟੇ-ਛੋਟੇ ਕੰਮ ਕਰਵਾਉਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ ਵਾਰਡਾਂ ਵਿੱਚ ਖੁੱਲ੍ਹੇ ਪਏ ਸੀਵਰੇਜ ਦੇ ਮੇਨਹੋਲਾਂ ਉੱਪਰ ਢੱਕਣ ਲਗਵਾਉਣ ਵਰਗੇ ਬੁਨਿਆਦੀ ਕੰਮ ਵੀ ਸਮੇਂ ਸਿਰ ਨਹੀਂ ਹੋ ਰਹੇ। ਕੌਂਸਲਰਾਂ ਦਾ ਤਰਕ ਸੀ ਕਿ ਜਦੋਂ ਉਹ ਲੋਕਾਂ ਵਲੋਂ ਚੁਣ ਕੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਵਾਰਡ ਦੀਆਂ ਲੋੜਾਂ ਅਨੁਸਾਰ ਛੋਟੇ-ਮੋਟੇ ਵਿਕਾਸ ਕਾਰਜ ਕਰਵਾਉਣ ਲਈ ਵੀ ਅਧਿਕਾਰ ਮਿਲਣੇ ਚਾਹੀਦੇ ਹਨ। ਕੌਂਸਲਰਾਂ ਦਾ ਕਹਿਣਾ ਹੈ ਕਿ ਹਾਊਸ ਦੀਆਂ ਮੀਟਿੰਗਾਂ ਵਿੱਚ ਵਾਰਡਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਕਈ ਅਹਿਮ ਮੁੱਦੇ ਉਠਾਏ ਜਾਂਦੇ ਹਨ। ਮੀਟਿੰਗ ਦੌਰਾਨ ਇਨ੍ਹਾਂ ਮੁੱਦਿਆਂ ‘ਤੇ ਚਰਚਾ ਵੀ ਹੁੰਦੀ ਹੈ ਅਤੇ ਅਧਿਕਾਰੀਆਂ ਵੱਲੋਂ ਕਈ ਵਾਰ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ ਜਾਂਦਾ ਹੈ, ਪਰ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਈ ਮਾਮਲਿਆਂ ਵਿਚ ਕੋਈ ਠੋਸ ਕਾਰਵਾਈ ਹੁੰਦੀ ਨਜ਼ਰ ਨਹੀਂ ਆਉਂਦੀ। ਇਸ ਕਾਰਨ ਕੌਂਸਲਰਾਂ ਵਿਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਿਰਫ਼ ਹਾਊਸ ਮੀਟਿੰਗਾਂ ਵਿੱਚ ਮੁੱਦੇ ਉਠਾਉਣ ਅਤੇ ਭਰੋਸੇ ਦੇਣ ਨਾਲ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ, ਸਗੋਂ ਇਨ੍ਹਾਂ ‘ਤੇ ਅਮਲੀ ਤੌਰ ‘ਤੇ ਕਾਰਵਾਈ ਕਰਨੀ ਵੀ ਜ਼ਰੂਰੀ ਹੈ।
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਫਾਊਂਡੇਸ਼ਨ ਸਕੂਲ ਦੇ ਸੱਤ ਵਿਦਿਆਰਥੀ 47ਵੀਂ ਪੰਜਾਬ ਜੂਡੋ ਚੈਂਪੀਅਨਸ਼ਿਪ ’ਚ ਲੈਣਗੇ ਹਿੱਸਾ ਅਗਲੀ ਖ਼ਬਰ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਗ੍ਰਹਿ ਵਿਖੇ ਪੁੱਜਣ ’ਤੇ ਸੁਖਬੀਰ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।