26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ਮੌਕੇ ਜਲੰਧਰ ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਜਲੰਧਰ, 26 ਨਵੰਬਰ (ਸ਼ਿਵ) -ਅੱਜ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਲਾਇਨਜ਼ ਕਲੱਬ ਜਲੰਧਰ ਵਿਖੇ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਸੰਵਿਧਾਨ ਦਿਵਸ ਦੇ ਮੌਕੇ ‘ਤੇ ਮੀਟਿੰਗ ਦੀ ਸ਼ੁਰੂਆਤ ਭਾਰਤੀ ਸੰਵਿਧਾਨ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ.

ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਸ਼ਿਵ) -ਅੱਜ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਲਾਇਨਜ਼ ਕਲੱਬ ਜਲੰਧਰ ਵਿਖੇ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਸੰਵਿਧਾਨ ਦਿਵਸ ਦੇ ਮੌਕੇ ‘ਤੇ ਮੀਟਿੰਗ ਦੀ ਸ਼ੁਰੂਆਤ ਭਾਰਤੀ ਸੰਵਿਧਾਨ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਨਾਲ ਹੋਈ। ਮੀਟਿੰਗ ’ਚ ਭਾਜਪਾ ਜਲੰਧਰ ਦੇ ਪ੍ਰਵਾਸੀ ਇੰਚਾਰਜ ਤੇ ਅੰਬਾਲਾ, ਹਰਿਆਣਾ ਦੇ ਸਾਬਕਾ ਵਿਧਾਇਕ ਅਸੀਮ ਗੋਇਲ ਤੇ ਪੰਜਾਬ ਭਾਜਪਾ ਦੇ ਸੋਸ਼ਲ ਮੀਡੀਆ ਇੰਚਾਰਜ ਸਵੈਅਮ ਪ੍ਰਕਾਸ਼ ਬਰਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਵਿਚ ਮਨੋਰੰਜਨ ਕਾਲੀਆ, ਰਾਕੇਸ਼ ਰਾਠੌੜ, ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ,ਅਮਰਜੀਤ ਸਿੰਘ ਅਮਰੀ, ਕਰਮਜੀਤ ਕੌਰ ਚੌਧਰੀ, ਕੇ.ਡੀ. ਭੰਡਾਰੀ, ਸੁਸ਼ੀਲ ਸ਼ਰਮਾ, ਰਮਨ ਪੱਬੀ, ਰਵੀ ਮਹਿੰਦਰੂ, ਸੁਭਾਸ਼ ਸੂਦ, ਦੀਵਾਨ ਅਮਿਤ ਅਰੋੜਾ, ਅਨਿਲ ਸੱਚਰ ਤੇ ਹੋਰ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਸ਼ੋਕ ਸਰੀਨ ਹਿੱਕੀ ਦਾ ਕਹਿਣਾ ਸੀ ਕਿ ਪਾਰਟੀ ਦੀ ਵੱਡੀ ਤਾਕਤ ਉਨ੍ਹਾਂ ਦਾ ਵਰਕਰ ਹੈ। ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਹੁਣ ਸਮਾਂ ਆ ਗਿਆ ਹੈ ਕਿ ਉਹ ਪਾਰਟੀਆਂ ਦੇ ਕੰਮ ਸਮਰਪਣ ਭਾਵਨਾ ਨਾਲ ਨਿਭਾਉਣ। ਸਾਰੇ ਮੰਡਲ ਪ੍ਰਧਾਨਾਂ, ਮੋਰਚੇ ਤੇ ਸੀਨੀਅਰ ਵਰਕਰਾਂ ਨੂੰ ਹਦਾਇਤ ਦਿੱਤੀ ਕਿ 29 ਨਵੰਬਰ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰਮਨਪਿਆਰੇ ਪ੍ਰੋਗਰਾਮ ਮਨ ਦੀ ਬਾਤ ਹਰ ਬੂਥ ’ਤੇ ਕਰਵਾਇਆ ਜਾਵੇ।
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 29 ਨੂੰ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਫਾਊਂਡੇਸ਼ਨ ਸਕੂਲ ਦੇ ਸੱਤ ਵਿਦਿਆਰਥੀ 47ਵੀਂ ਪੰਜਾਬ ਜੂਡੋ ਚੈਂਪੀਅਨਸ਼ਿਪ ’ਚ ਲੈਣਗੇ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।