26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਵਲੋਂ ਸੁਖਬੀਰ ਨਾਲ ਮੁਲਾਕਾਤ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਵਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ, ਸਰਕਾਰ ਦੀਆਂ ਨੀਤੀਆਂ ਤੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਸਮੇਂ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ। ਅਜੀਤ ਤਸਵੀਰ 27-11-2026
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਵਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ, ਸਰਕਾਰ ਦੀਆਂ ਨੀਤੀਆਂ ਤੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਜਾਪ ਸਿੰਘ ਸੰਘਾ ਨੇ ਜਲੰਧਰ ਛਾਉਣੀ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਤੇ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਜਥੇਬੰਦਕ ਸਰਗਰਮੀਆਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ। ਦੋਵਾਂ ਆਗੂਆਂ ਵਿਚਕਾਰ ਇਸ ਗੱਲ ਨੂੰ ਲੈ ਕੇ ਵੀ ਚਰਚਾ ਹੋਈ ਕਿ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਲੋਕਾਂ ਤੱਕ ਪਹੁੰਚ ਬਣਾਈ ਜਾਵੇ । ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਦੀਆਂ ਸਿਆਸੀ ਚੁਣੌਤੀਆਂ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਹਰਜਾਪ ਸਿੰਘ ਸੰਘਾ ਦੀ ਪਾਰਟੀ ਪ੍ਰਧਾਨ ਨਾਲ ਇਹ ਮੁਲਾਕਾਤ ਜਲੰਧਰ ਛਾਉਣੀ ਹਲਕੇ ਵਿੱਚ ਅਕਾਲੀ ਦਲ ਦੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨੀ ਜਾ ਰਹੀ ਹੈ।
ਪਿਛਲੀ ਖ਼ਬਰ ਕਿਸਾਨਾਂ ’ਤੇ ਦਰਜ ਕੇਸ ਵਾਪਿਸ ਕਰਵਾਉਣ ਲਈ ਅੱਜ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ-ਭੋਜਰਾਜ, ਰੜਾ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।