27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਿਲਵਰ ਐਨਕਲੇਵ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਇਆ ਗੁਰਮਤਿ ਸਮਾਗਮ

ਚੁਗਿੱਟੀ/ਜੰਡੂ ਸਿੰਘਾ, 26 ਨਵੰਬਰ (ਨਰਿੰਦਰ ਲਾਗੂ)-ਵਾਰਡ ਨੰਬਰ 5 ਅਧੀਨ ਆਉਂਦੇ ਸਿਲਵਰ ਐਨਕਲੇਵ ਵਿਖੇ ਸ਼ਹੀਦ ਭਗਤ ਸਿੰਘ ਵੈਲਫ਼ੇਅਰ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗ੍ਰੰਥੀ ਗਿਆਨੀ ਭਾਈ ਹਰਪਾਲ ਸਿੰਘ, ਰਾਗੀ ਭਾਈ ਸਰਬਜੀਤ ਸਿੰਘ, ਕੁਲਵੰਤ ਸਿੰਘ ਤੇ ਢਾਡੀ ਗਿਆਨੀ ਸੁਰਜੀਤ ਸਿੰਘ ਵਾਰਿਸ ਦੇ ਜਥੇ ਵਲੋਂ ਗੁਰਬਾਣੀ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 27-11-2026
ਚੁਗਿੱਟੀ/ਜੰਡੂ ਸਿੰਘਾ, 26 ਨਵੰਬਰ (ਨਰਿੰਦਰ ਲਾਗੂ)-ਵਾਰਡ ਨੰਬਰ 5 ਅਧੀਨ ਆਉਂਦੇ ਸਿਲਵਰ ਐਨਕਲੇਵ ਵਿਖੇ ਸ਼ਹੀਦ ਭਗਤ ਸਿੰਘ ਵੈਲਫ਼ੇਅਰ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗ੍ਰੰਥੀ ਗਿਆਨੀ ਭਾਈ ਹਰਪਾਲ ਸਿੰਘ, ਰਾਗੀ ਭਾਈ ਸਰਬਜੀਤ ਸਿੰਘ, ਕੁਲਵੰਤ ਸਿੰਘ ਤੇ ਢਾਡੀ ਗਿਆਨੀ ਸੁਰਜੀਤ ਸਿੰਘ ਵਾਰਿਸ ਦੇ ਜਥੇ ਵਲੋਂ ਗੁਰਬਾਣੀ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵੱਖ -ਵੱਖ ਬੁਲਾਰਿਆਂ ਤੋਂ ਇਲਾਵਾ ਉਚੇਚੇ ਤੌਰ ‘ਤੇ ਪਹੁੰਚੇ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ (ਬਿੱਟੂ),ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਤੋਂ ਇੰਚਾਰਜ਼ ਨਿਤਿਨ ਕੋਹਲੀ, ਕੌਂਸਲਰ ਨਵਦੀਪ ਕੌਰ ਤੇ ਉਨ੍ਹਾਂ ਦੇ ਪਤੀ ਸੀਨੀਅਰ ਆਗੂ ਲਗਨਦੀਪ ਸਿੰਘ ਵਲੋਂ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਵਧਾਉਂਦੇ ਹਨ, ਇਸ ਕਰਕੇ ਅਜਿਹੇ ਮੌਕਿਆਂ ‘ਤੇ ਵੱਧ ਚੜ੍ਹਕੇ ਹਿੱਸਾ ਲੈਣ ਦਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਪਹੁੰਚੇ ਹੋਏ ਆਗੂਆਂ, ਕੀਰਤਨੀ ਅਤੇ ਢਾਡੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਇੱਕਬਾਲ ਸਿੰਘ ਸੈਣੀ, ਪ੍ਰੇਮ ਕੁਮਾਰ, ਬਲਵਿੰਦਰ ਸਿੰਘ ਸੈਣੀ ਕੌਂਸਲਰ ਪਤੀ ਵਿੱਕੀ ਤੁਲਸੀ ਸਮੇਤ ਹੋਰ ਪ੍ਰਬੰਧਕ ਅਤੇ ਪਤਵੰਤੇ ਹਾਜਰ ਸਨ।
ਪਿਛਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਸਤਪਾਲ ਗਿੱਲ ਠੇਕੇਦਾਰ ਦੀ ਅਗਵਾਈ ਹੇਠ ਕੱਢੀ ਬਾਈਕ ਰੈਲੀ ਅਗਲੀ ਖ਼ਬਰ ਅਕਾਲ ਆਈ ਹਸਪਤਾਲ ਦੇ ਸਹਿਯੋਗ ਨਾਲ ਬਜੂਹਾ ਖੁਰਦ ਵਿਖੇ ਮੁਫ਼ਤ ਅੱਖਾਂ ਦਾ ਕੈਂਪ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।