ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਖੁਸ਼ੀ ’ਚ ਆਦਮਪੁਰ ਵਿਖੇ ਵਰਕਰਾਂ ਨੇ ਵੰਡੇ ਲੱਡੂ
ਆਦਮਪੁਰ, 26 ਜਨਵਰੀ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਖਰਲੀ ਲੀਡਰਸ਼ਿਪ ਵਲੋਂ ਮੁੜ ਗੱਠਜੋੜ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਹਲਕਾ ਆਦਮਪੁਰ ਦੇ ਅਕਾਲੀ ਤੇ ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਇਤਿਹਾਸਕ ਫੈਸਲੇ ਦੀ ਖੁਸ਼ੀ ਵਿੱਚ ਅੱਜ ਦੋਵਾਂ ਪਾਰਟੀਆਂ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਢੋਲ ਦੀ ਥਾਪ ‘ਤੇ ਭੰਗੜੇ ਪਾ ਕੇ ਜਸ਼ਨ ਮਨਾਇਆ।
ਅਜੀਤ ਡੈਸਕ
27-11-2026