ਨਹੀਂ ਰਹੇ ਬਸਪਾ ਦੇ ਉਪ ਪ੍ਰਧਾਨ ਮਦਨ ਮੱਦੀ ਸਿਆਸੀ ਤੇ ਸਮਾਜਿਕ ਹਲਕਿਆਂ ’ਚ ਸੋਗ ਦੀ ਲਹਿਰ
ਆਦਮਪੁਰ, 26 ਨਵੰਬਰ ( ਹਰਪ੍ਰੀਤ ਸਿੰਘ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਪ ਪ੍ਰਧਾਨ ਦਿਹਾਤੀ ਜਲੰਧਰ ਮਦਨ ਮੱਦੀ ਅਲਾਵਲਪੁਰ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਨਾਲ ਸਿਆਸੀ ਤੇ ਸਮਾਜਿਕ ਹਲਕਿਆਂ ’ਚ ਡੂੰਘੇ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਤੇ ਸਮਾਜ ਭਲਾਈ ਦੇ ਕੰਮਾਂ ’ਚ ਸਰਗਰਮ ਭੂਮਿਕਾ ਨਿਭਾਅ ਰਹੇ ਸਨ।
ਅਜੀਤ ਡੈਸਕ
27-11-2026