ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਦੀ ਕੋਸ਼ਿਸ਼ - ਸ਼ੇਰੋਵਾਲੀਆ
ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਬਾਰੇ ਕਾਂਗਰਸ ਕਮੇਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਪੰਜਾਬ ਦੇ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਦੀ ਕੋਸ਼ਿਸ਼ ਤੋਂ ਇਲਾਵਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਰਾਜ ਨੂੰ ਅਜੇ ਤੱਕ ਭੁੱਲੇ ਨਹੀਂ ਹਨ।
ਅਜੀਤ ਡੈਸਕ
27-11-2026