28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬੀਆਂ ਅੰਦਰ ਜਾਗੀ ਨਵੀਂ ਆਸ-ਨੀਲਾਮਹਿਲ

ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਸੁਰਜੀਤ ਸਿੰਘ ਨੀਲਾਮਹਿਲ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਿਨ ਦਾ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਆਉਣ ਵਾਲੇ ਸਮੇਂ ਵਿਚ ਪੰਜਾਬ ਲਈ ਤਰੱਕੀ ਦੀ ਮਿਸਾਲ ਬਣੇਗਾ।

ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਸੁਰਜੀਤ ਸਿੰਘ ਨੀਲਾਮਹਿਲ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਿਨ ਦਾ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਆਉਣ ਵਾਲੇ ਸਮੇਂ ਵਿਚ ਪੰਜਾਬ ਲਈ ਤਰੱਕੀ ਦੀ ਮਿਸਾਲ ਬਣੇਗਾ। ਸੁਰਜੀਤ ਸਿੰਘ ਨੀਲਾਮਹਿਲ ਨੇ ਕਿਹਾ ਕਿ ਪੰਜਾਬ ਵਾਸੀ ਮੌਜੂਦਾ ਸਰਕਾਰ ਦੇ ਤਾਨਾਸ਼ਾਹ ਰਵਈਏ ਤੋਂ ਅੱਕ ਚੁਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੁਣ ਪੰਜਾਬੀ ਅਕਾਲੀ ਭਾਜਪਾ ਸਰਕਾਰ ਲਿਆਉਣ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਹੁਣ ਦੋਵੇਂ ਪਾਰਟੀਆਂ ਦੇ ਆਗੂ ਅਤੇ ਵਰਕਰ ਇਕ ਦੂਜੇ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਸਰਕਾਰ ਹੀ ਜਿੱਤ ਹਾਸਿਲ ਕਰੇਗੀ ਤੇ ਪੰਜਾਬ ਵਿਚ ਖੁਸ਼ਹਾਲੀ ਲਿਆਏਗੀ।
ਪਿਛਲੀ ਖ਼ਬਰ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਅਗਲੀ ਖ਼ਬਰ ਪੰਜਾਬ ਪੁਲਿਸ ਦੀ ਹਾਕੀ ਟੀਮ ’ਚ ਬਾਹਰਲੇ ਖਿਡਾਰੀਆਂ ਦੀ ਸ਼ਮੂਲੀਅਤ ਨੇ ਖੜ੍ਹੇ ਕੀਤੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।