28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ

ਜਲੰਧਰ, 27 ਨਵੰਬਰ (ਐੱਮ. ਐੱਸ.

ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ, ਚੌਕ ਰੈਣਕ ਬਾਜ਼ਾਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਉਪਰਾਲੇ ਸਦਕਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਤ ਵੇਲੇ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ ਤੇ ਦੀਪਮਾਲਾ ਵੀ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਤਿੰਦਰਬੀਰ ਸਿੰਘ ਸਚਦੇਵਾ, ਗੁਰਸ਼ਰਨ ਸਿੰਘ ਕਾਨ੍ਹਪੁਰੀ, ਹਰਪ੍ਰੀਤ ਸਿੰਘ ਸਚਦੇਵਾ, ਦਲਜੀਤ ਸਿੰਘ , ਗੁਰਦੀਪ ਸਿੰਘ, ਇਕਬਾਲ ਸਿੰਘ, ਰਣਜੋਧ ਸਿੰਘ, ਪਰਮਦੀਪ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ, ਮਹਿੰਦਰ ਸਿੰਘ ਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।
ਪਿਛਲੀ ਖ਼ਬਰ ਸੁਆਮੀ ਪ੍ਰੀਤਮ ਦਾਸ ਦੀ ਬਰਸੀ ਮੌਕੇ 83ਵੇਂ ਚਾਰ ਦਿਨਾ ਸਾਲਾਨਾ ਸਮਾਗਮ 30 ਤੱਕ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਰਾਗੀ... ਅਗਲੀ ਖ਼ਬਰ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।