ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਮਦਨ ਲਾਲ ਮੱਦੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਆਦਮਪੁਰ 27 ਨਵੰਬਰ (ਹਰਪ੍ਰੀਤ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਤੇ ਟਕਸਾਲੀ ਆਗੂ ਮਦਨ ਲਾਲ ਮੱਦੀ ਕੌਂਸਲਰ ਅਤੇ ਉਪ ਪ੍ਰਧਾਨ ਦਿਹਾਤੀ ਜਲੰਧਰ ਦਿਹਾਤੀ ਦਾ ਅੱਜ ਕਸਬਾ ਅਲਾਵਲਪੁਰ ਸ਼ਮਸ਼ਾਨਘਾਟ ਵਿਖੇ ਪੂਰੇ ਸਨਮਾਨਾਂ ਅਤੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਅਜੀਤ ਡੈਸਕ
28-11-2026