28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਭਾਲਿਆ ਚਾਰਜ, ਮਹਾਂਨਗਰ ਵਾਸੀਆਂ ਨੂੰ ਨਸ਼ਾ ਤੇ ਗੈਂਗਸਟਰਮੁਕਤ ਕਰਨ ਦਾ ਦਿੱਤਾ ਭਰੋਸਾ

ਜਲੰਧਰ, 28 ਨਵੰਬਰ (ਜਤਿੰਦਰ ਪੰਮੀ)–ਮਹਾਨਗਰ ਦੇ ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦਾ ਪੁਲਿਸ ਕਮਿਸ਼ਨਰ ਦਫ਼ਤਰ ਪੁੱਜਣ ’ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।

ਆਪਣੇ ਦਫ਼ਤਰ ’ਚ ਚਾਰਜ ਸੰਭਾਲਣ ਮੌਕੇ ਜੁਆਇਨਿੰਗ ਰਿਪੋਰਟ ’ਤੇ ਦਸਤਖਤ ਕਰਦੇ ਹੋਏ ਸੀ. ਪੀ. ਗੁਰਪ੍ਰੀਤ ਸਿੰਘ ਭੁੱਲਰ। ਤਸਵੀਰ–ਜੀ. ਪੀ. ਸਿੰਘ। 29-11-2026
ਜਲੰਧਰ, 28 ਨਵੰਬਰ (ਜਤਿੰਦਰ ਪੰਮੀ)–ਮਹਾਨਗਰ ਦੇ ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦਾ ਪੁਲਿਸ ਕਮਿਸ਼ਨਰ ਦਫ਼ਤਰ ਪੁੱਜਣ ’ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਉਪਰੰਤ ਕਮਿਸ਼ਨਰੇਟ ਦੇ ਸੀਨੀਅਰ ਉੱਚ ਅਧਿਕਾਰੀਆਂ ਤੇ ਅਫਸਰਾਂ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ। ਦਫ਼ਤਰ ਪੁੱਜ ਕੇ ਸੀ. ਪੀ. ਭੁੱਲਰ ਨੇ ਆਪਣੀ ਜੁਆਇਨਿੰਗ ਰਿਪੋਰਟ ’ਤੇ ਦਸਤਖਤ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਪਹਿਲੀ ਪਹਿਲਕਦਮੀ ਕਮਿਸ਼ਨਰੇਟ ਪੁਲਿਸ ਅਧੀਨ ਆਉਂਦੇ ਖੇਤਰ ਨੂੰ ਨਸ਼ਾਮੁਕਤ ਤੇ ਗੈਂਗਸਟਰਮੁਕਤ ਕਰਨ ਲਈ ਪੰਜਾਬ ਸਰਕਾਰ ਦੀਆਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਨੂੰ ਜ਼ੋਰਦਾਰ ਢੰਗ ਨਾਲ ਚਲਾਉਣਾ ਹੈ। ਇਸ ਦੇ ਨਾਲ ਹੀ ਅਪਰਾਧ ਰੋਕਣਾ ਵਿਸ਼ੇਸ਼ ਕਰਕੇ ਸਟਰੀਟ ਕ੍ਰਾਈਮ ’ਤੇ ਸ਼ਿਕੰਜਾ ਕੱਸਿਆ ਜਾਵੇਗਾ, ਜਿਸ ਲਈ ਪੁਲਿਸ ਦੀ ਚੈਕਿੰਗ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਜਾਮ ਵੱਡੇ ਸ਼ਹਿਰਾਂ ਦਾ ਮੁੱਖ ਸਮੱਸਿਆ ਹੈ, ਜਿਸ ਨੂੰ ਸੁਚਾਰੂ ਬਣਾਉਣ ਲਈ ਵਧੀਆ ਪ੍ਰਬੰਧ ਕੀਤੇ ਜਾਣਗੇ। ਸ਼ਹਿਰ ਦੇ ਚੌਕਾਂ ਵਿੱਚ ਜਿੱਥੇ ਵੀ ਲੋੜ ਮਹਿਸੂਸ ਹੋਵੇਗੀ, ਨਗਰ ਨਿਗਮ ਨਾਲ ਸੰਪਰਕ ਕਰਕੇ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਵਲੋਂ ਲੋਕਾਂ ਨੂੰ ਸੁਰੱਖਿਅਤ ਤੇ ਅਮਨ-ਸ਼ਾਂਤੀ ਵਾਲਾ ਮਾਹੌਲ ਦੇਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਧੀਆ ਪੁਲਿਸਿੰਗ ਲਈ ਪੁਲਿਸ-ਪਬਲਿਕ ਤਾਲਮੇਲ ਬਹੁਤ ਜ਼ਰੂਰੀ ਹੈ ਅਤੇ ਜਨਤਾ ਨਾਲ ਤਾਲਮੇਲ ਵਧਾਉਣ ਲਈ ਆਊਟਰੀਚ ਪ੍ਰੋਗਰਾਮ ਕਰਵਾਏ ਜਾਣਗੇ। ਜਲੰਧਰ ਵਾਸੀਆਂ ਦੀ ਸ਼ਲਾਘਾ ਕਰਦਿਆਂ ਸੀ. ਪੀ . ਨੇ ਕਿਹਾ ਕਿ ਇੱਥੋਂ ਦੇ ਲੋਕ ਪੁਲਿਸ ਨਾਲ ਹੀ ਹਮੇਸ਼ਾ ਸਹਿਯੋਗ ਕਰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਪੁਲਿਸ ਤੇ ਮਹਾਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਅਪਰਾਧਮੁਕਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ ਪੰਜਾਬ ਪੁਲਿਸ ਦੇ ਤਜਰਬੇਕਾਰ ਤੇ ਸੀਨੀਅਰ ਅਧਿਕਾਰੀ ਹਨ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦਾ ਲੰਮਾ ਤਜਰਬਾ ਹੈ। ਉਹ ਇਸ ਤੋਂ ਪਹਿਲਾਂ ਵੀ 2018 ਤੋਂ 2021 ਤੱਕ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਬਾਰਡਰ ਰੇਂਜ ਅੰਮ੍ਰਿਤਸਰ ਦੇ ਆਈ. ਜੀ. ਪੀ. ਵਜੋਂ ਸੇਵਾਵਾਂ ਦੇ ਰਹੇ ਸਨ। ਸੀ. ਪੀ. ਨੇ ਗਜ਼ਟਿਡ ਅਫਸਰਾਂ ਤੇ ਸਮੂਹ ਇੰਚਾਰਜਾਂ ਨਾਲ ਕੀਤੀ ਮੀਟਿੰਗ ਇਸ ਉਪਰੰਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਮਿਸ਼ਨਰੇਟ ਪੁਲਿਸ ਦੇ ਗਜ਼ਟਿਡ ਅਫਸਰਾਂ ਤੇ ਸਮੂਹ ਇੰਚਾਰਜਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਤੇ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸੰਬੰਧੀ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ । ਉਨ੍ਹਾਂ ਨੇ ਨਸ਼ਾ ਤਸਕਰੀ ਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ, ਖ਼ੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਕਾਰਵਾਈ ਨੂੰ ਹੋਰ ਮਜ਼ਬੂਤ ਬਣਾਉਣ ਤੇ ਜਨਤਕ ਥਾਵਾਂ ’ਤੇ ਪੁਲਿਸ ਦੀ ਦਿਖਾਈ ਦੇਣ ਵਾਲੀ ਮੌਜੂਦਗੀ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀ ਆਮ ਲੋਕਾਂ ਲਈ ਹਮੇਸ਼ਾ ਪਹੁੰਚਯੋਗ ਹੋਣ, ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਨੂੰ ਤਰਜੀਹ ਦੇਣ। ਇਸ ਤੋਂ ਇਲਾਵਾ ਉਨ੍ਹਾਂ ਨੇ ਫੀਲਡ ਪੱਧਰ ’ਤੇ ਪ੍ਰਭਾਵਸ਼ਾਲੀ ਨਿਗਰਾਨੀ, ਜਵਾਬਦੇਹੀ, ਵੱਖ-ਵੱਖ ਯੂਨਿਟਾਂ ਦਰਮਿਆਨ ਬਿਹਤਰ ਤਾਲਮੇਲ ਅਤੇ ਅਪਰਾਧਾਂ ਦੀ ਰੋਕਥਾਮ ਲਈ ਸਰਗਰਮ ਪੁਲਿਸਿੰਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਮੂਹ ਇੰਚਾਰਜਾਂ ਤੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਵਿਚਾਰੇ ਗਏ ਪੁਲਿਸ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੂਰੀ ਲਗਨ ਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਪੀ. ਸਪੈਸ਼ਲ ਬ੍ਰਾਂਚ ਮਨਪ੍ਰੀਤ ਸਿੰਘ ਢਿੱਲੋਂ, ਡੀ. ਸੀ. ਪੀ.-2 ਅਦਿੱਤਿਆ ਐੱਸ. ਵਾਰੀਅਰ, ਡੀ. ਸੀ. ਪੀ. ਜਸਰੂਪ ਕੌਰ ਬਾਠ, ਡੀ. ਸੀ. ਪੀ. ਹੈੱਡਕੁਆਰਟਰ ਪਰਮਿੰਦਰ ਸਿੰਘ ਹੀਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਭੁੱਲਰ ਵਲੋਂ ਦੇਰ ਰਾਤ ਸ਼ਹਿਰ ਦੇ ਥਾਣਿਆਂ ਤੇ ਨਾਕਿਆਂ ਦੀ ਚੈਕਿੰਗ ਅਗਲੀ ਖ਼ਬਰ ਜਲੰਧਰ ਦਿਹਾਤੀ ਪੁਲਿਸ ਵਲੋਂ ਅਮਰੀਕਾ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ’ਤੇ ਸ਼ਿਕੰਜਾ ਹੋਰ ਕੱਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।