ਅਕਾਲੀ-ਭਾਜਪਾ ਗੱਠਜੋੜ ਨੇ ਲੋਕਾਂ ਅੰਦਰ ਭਰਿਆ ਨਵਾਂ ਜੋਸ਼ ਤੇ ਉਤਸ਼ਾਹ-ਢੀਂਡਸਾ
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਢੀਂਡਸਾ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਅੰਦਰ ਵਿਕਾਸ ਤੇ ਤਰੱਕੀ ਦਾ ਇਕ ਨਵਾਂ ਅਧਿਆਏ ਲਿਖੇਗਾ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਵਲੋਂ ਇਸ ਗਠਜੋੜ ਨੂੰ ਪਿਛਲੇ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਸੀ ਤੇ ਹੁਣ ਗੱਠਜੋੜ ਤੋਂ ਬਾਅਦ ਉਨ੍ਹਾਂ ਅੰਦਰ ਖੁਸ਼ੀ ਦੀ ਲਹਿਰ ਹੈ।
ਅਜੀਤ ਡੈਸਕ
29-11-2026