29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕਰਨੈਲ ਸਿੰਘ ਬਿਲਗਾ ਓ. ਬੀ. ਸੀ. ਵਿੰਗ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਯੁਕਤ

ਬਿਲਗਾ, 28 ਨਵੰਬਰ (ਤਜਿੰਦਰ ਕੁਮਾਰ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਕਰਨ ਤੇ ਪੱਛੜੀਆਂ ਸ਼੍ਰੇਣੀਆਂ (ਓ. ਬੀ.

ਅਜੀਤ ਡੈਸਕ 29-11-2026
ਬਿਲਗਾ, 28 ਨਵੰਬਰ (ਤਜਿੰਦਰ ਕੁਮਾਰ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਕਰਨ ਤੇ ਪੱਛੜੀਆਂ ਸ਼੍ਰੇਣੀਆਂ (ਓ. ਬੀ. ਸੀ.) ਨੂੰ ਬਣਦੀ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਪਾਰਟੀ ਵਲੋਂ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਿਲਗਾ ਦੇ ਸੀਨੀਅਰ ਕਾਂਗਰਸੀ ਆਗੂ ਕਰਨੈਲ ਸਿੰਘ ਬਿਲਗਾ ਨੂੰ ਕਾਂਗਰਸ ਦੇ ਓ. ਬੀ. ਸੀ. ਵਿਭਾਗ (ਪੱਛੜੀਆਂ ਸ਼੍ਰੇਣੀਆਂ) ਦਾ ਜ਼ਿਲ੍ਹਾ ਜਲੰਧਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਪ੍ਰਗਟ ਸਿੰਘ, ਓ. ਬੀ. ਸੀ. ਵਿਭਾਗ ਪੰਜਾਬ ਦੇ ਚੇਅਰਮੈਨ ਅੰਗਦ ਸਿੰਘ ਸੈਣੀ ਤੇ ਓ. ਬੀ. ਸੀ. ਜ਼ਿਲ੍ਹਾ ਜਲੰਧਰ ਦੇ ਚੇਅਰਮੈਨ ਮਨੋਜ ਧਨਵਾਲ ਵਲੋਂ ਕਰਨੈਲ ਸਿੰਘ ਬਿਲਗਾ ਨੂੰ ਨਿਯੁਕਤੀ ਪੱਤਰ ਸੌਂਪਿਆ। ਆਪਣੀ ਇਸ ਨਿਯੁਕਤੀ ‘ਤੇ ਪਾਰਟੀ ਹਾਈਕਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਰਨੈਲ ਸਿੰਘ ਬਿਲਗਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਗੋਪੀ ਚੰਦ, ਬਲਵੀਰ ਸਿੰਘ ਸਮੇਤ ਕਈ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖਾਨਪੁਰ ਰਾਜਪੂਤਾਂ ’ਚ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ, 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਈ. ਟੀ. ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਵਲੋਂ ਨੰਗਲ ਵਿਖੇ ਰੋਸ ਪ੍ਰਦਰਸ਼ਨ ਤੇ ਧਰਨਾ 5 ਨੂੰ-ਇੰਸ: ਸਵਰਨ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।