29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਪੁਲਿਸ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਨ ਲਈ ਪੀ. ਪੀ. ਏ. ਫਿਲੌਰ ਵਿਖੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

ਫਿਲੌਰ, 28 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਪਹਿਲੀ ਵਾਰ ‘ਪੁਲਿਸਿੰਗ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.)

ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਆਯੋਜਿਤ ਪ੍ਰੋਗਰਾਮ ’ਚ ਡੀ. ਐਸ. ਪੀ. ਚਮਕੌਰ ਸਿੰਘ ਇਕ ਪ੍ਰਤੀਯੋਗੀ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ-ਸਤਿੰਦਰ ਸ਼ਰਮਾ 29-11-2026
ਫਿਲੌਰ, 28 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਪਹਿਲੀ ਵਾਰ ‘ਪੁਲਿਸਿੰਗ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਤੇ ਸਾਈਬਰ ਸੁਰੱਖਿਆ ਦੀ ਬੁਨਿਆਦ’ ਵਿਸ਼ੇ ’ਤੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਧੀਨ ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ (4) ਦੇ ਸਹਿਯੋਗ ਨਾਲ ਗੁਜਰਾਤ ਦੀ ਰਾਸ਼ਟਰੀ ਰੱਖਿਆ ਯੂਨੀਵਰਸਿਟੀ (ਰੱਖਿਆ ਸ਼ਕਤੀ ਯੂਨੀਵਰਸਿਟੀ) ਰਾਹੀਂ ਕਰਵਾਇਆ। ਇਸ ਦਾ ਮੁੱਖ ਉਦੇਸ਼ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਲਿਸ ਦੀ ਕਾਰਜਪ੍ਰਣਾਲੀ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਪ੍ਰਭਾਵਸ਼ਾਲੀ ਵਰਤੋਂ ਸੰਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਸਿਖਲਾਈ ਪ੍ਰੋਗਰਾਮ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਅਤੇ ਪੁਲਿਸ ਕਮਿਸ਼ਨਰੇਟਾਂ ਤੋਂ ਗਜ਼ਟਿਡ ਅਤੇ ਨਾਨ-ਗਜ਼ਟਿਡ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਪ੍ਰੋਗਰਾਮ ਦਾ ਆਯੋਜਨ ਪੀ. ਪੀ. ਏ. ਦੀ ਡਾਇਰੈਕਟਰ ਧਨਪ੍ਰੀਤ ਕੌਰ ਆਈ. ਪੀ. ਐਸ. ਦੀ ਅਗਵਾਈ ਹੇਠ ਕੀਤਾ। ਸਿਖਲਾਈ ਦੌਰਾਨ ਡੀਪ ਫੇਕ ਵੀਡੀਓ ਦੀ ਪਛਾਣ, ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਕੀਤੀਆਂ ਜਾਣ ਵਾਲੀਆਂ ਵਿੱਤੀ ਧੋਖਾਧੜੀਆਂ ਦੀ ਜਾਂਚ ਤੇ ਸਾਈਬਰ ਅਪਰਾਧਾਂ ਨਾਲ ਨਜਿੱਠਣ ਦੇ ਆਧੁਨਿਕ ਤਰੀਕਿਆਂ ਬਾਰੇ ਵਿਸ਼ੇਸ਼ ਸ਼ੈਸ਼ਨ ਵੀ ਕਰਵਾਏ ਗਏ। ਪ੍ਰੋਗਰਾਮ ਦੌਰਾਨ ਵਿਹਾਰਕ ਸਿਖਲਾਈ ਵੀ ਦਿੱਤੀ ਗਈ, ਜਿਸ ’ਚ ਏ. ਆਈ. ਟੂਲਕਿੱਟ ਦੀ ਸਹਾਇਤਾ ਨਾਲ ਸਰਕਾਰੀ ਪੱਤਰ ਵਿਹਾਰ ਤਿਆਰ ਕਰਨ, ਕੇਸ ਡਾਇਰੀ ਦਾ ਸਾਰ ਤਿਆਰ ਕਰਨ ਅਤੇ ਜਾਂਚ ਨਾਲ ਸੰਬੰਧਤ ਵੱਡੀ ਮਾਤਰਾ ’ਚ ਦਸਤਾਵੇਜਾਂ ਦਾ ਤੇਜੀ ਨਾਲ ਵਿਸ਼ਲੇਸ਼ਣ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਅਕੈਡਮੀ ਦੇ ਅਧਿਕਾਰੀਆਂ ਅਨੁਸਾਰ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮਾਂ ਨਾਲ ਪੁਲਿਸ ਅਧਿਕਾਰੀਆਂ ਦੀ ਤਕਨੀਕੀ ਮੁਹਾਰਤ ਵਿਚ ਵਾਧਾ ਹੋਵੇਗਾ ਅਤੇ ਆਧੁਨਿਕ ਤਕਨੀਕ ਦੀ ਵਰਤੋਂ ਨਾਲ ਅਪਰਾਧਾਂ ਦੀ ਰੋਕਥਾਮ ਅਤੇ ਜਾਂਚ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਮਦਦ ਮਿਲੇਗੀ। ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਤਾਲਮੇਲ ਪੀ. ਪੀ. ਏ. ਫਿਲੌਰ ਦੇ ਡੀ. ਐਸ. ਪੀ. ਚਮਕੌਰ ਸਿੰਘ ਵਲੋਂ ਕੀਤਾ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰੋਂ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ ’ਚ ਹਾਸਿਲ ਕੀਤਾ ਦੂਸਰਾ ਸਥਾਨ ਅਗਲੀ ਖ਼ਬਰ ਦੋ ਟਰੱਕਾਂ ਵਿਚਕਾਰ ਖੜ੍ਹੀ ਕਾਰ ਨੂੰ ਤੀਜੇ ਟਰੱਕ ਨੇ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।