28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਦੀ ਬਿਹਤਰੀ ਲਈ ਅਕਾਲੀ-ਭਾਜਪਾ ਦਾ ਮੁੜ ਇਕੱਠੇ ਹੋਣਾ ਇਤਿਹਾਸਕ ਫ਼ੈਸਲਾ-ਅਕਾਲੀ ਆਗੂ

ਮਹਿਤਪੁਰ, 28 ਨਵੰਬਰ (ਲਖਵਿੰਦਰ ਸਿੰਘ)-ਪੰਜਾਬ ਦੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਏਕਤਾ ਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਦੀ ਦਿਸ਼ਾਂ ਵਿਚ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਇੱਕ ਅਹਿਮ ਅਤੇ ਇਤਿਹਾਸਿਕ ਸਿਆਸੀ ਫੈਸਲਾ ਹੈ। ਇਹ ਪ੍ਰਗਟਾਵਾ ਮਹਿਤਪੁਰ ਤੋਂ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਖਾਲਸਾ ਝੁੱਗੀਆਂ ਤੇ ਮੰਗਤ ਰਾਮ ਸਾਬਕਾ ਸਰਪੰਚ ਨੇ ਕੀਤਾ।

ਅਜੀਤ ਡੈਸਕ 29-11-2026
ਮਹਿਤਪੁਰ, 28 ਨਵੰਬਰ (ਲਖਵਿੰਦਰ ਸਿੰਘ)-ਪੰਜਾਬ ਦੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਏਕਤਾ ਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਦੀ ਦਿਸ਼ਾਂ ਵਿਚ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਇੱਕ ਅਹਿਮ ਅਤੇ ਇਤਿਹਾਸਿਕ ਸਿਆਸੀ ਫੈਸਲਾ ਹੈ। ਇਹ ਪ੍ਰਗਟਾਵਾ ਮਹਿਤਪੁਰ ਤੋਂ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਖਾਲਸਾ ਝੁੱਗੀਆਂ ਤੇ ਮੰਗਤ ਰਾਮ ਸਾਬਕਾ ਸਰਪੰਚ ਨੇ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਹੀ ਵਰਕਰ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸੂਬੇ ਨੂੰ ਵਿਕਾਸ ਸਥਿਰਤਾ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਗਠਜੋੜ ਨਾਲ ਪੰਜਾਬ ਵਿਚ ਤਰੱਕੀ ਵਿਕਾਸ ਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਭਾਜਪਾ ਦੀ ਸਰਕਾਰ ਬਣਨੀ ਤਹਿ ਹੈ। ਇਸ ਮੌਕੇ ਹਲਕਾ ਸਾਹਕੋਟ ਤੋਂ ਅਕਾਲੀ ਦਲ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਵਧਾਈ ਦਿੱਤੀ।
ਪਿਛਲੀ ਖ਼ਬਰ ਬਲਾਕ ਪ੍ਰਧਾਨਾਂ, ਚੇਅਰਮੈਨਾਂ, ਪੰਚਾਂ-ਸਰਪੰਚਾਂ ਤੇ ਕੌਂਸਲਰਾਂ ਦੀ ਸਹਿਮਤੀ ਨਾਲ ਹੀ ਲਵਾਂਗਾ ਕੋਈ ਨਵਾਂ ਫ਼ੈਸਲਾ-ਪਿੰਦਰ ਪੰਡ... ਅਗਲੀ ਖ਼ਬਰ ਗੌਰਵ ਢੀਂਗਰਾ ਤੇ ਸਾਥੀਆਂ ਨੇ ‘ਆਪ’ ਦਾ ਪੱਲਾ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।