ਇੰਡੋ ਕੈਨੇਡੀਅਨ ਪਬਲਿਕ ਸਕੂਲ ਨਿਜ਼ਾਮਦੀਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਕਿਸ਼ਨਗੜ੍ਹ, 28 ਨਵੰਬਰ (ਹੁਸਨ ਲਾਲ) ਇੰਡੋ ਕੈਨੇਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਜ਼ਾਮਦੀਨਪੁਰ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸਕੂਲ ਮੈਨੇਜਮੈਂਟ ਦੀ ਅਗਵਾਈ ਅਤੇ ਪ੍ਰਿੰਸੀਪਲ ਕੁਲਜੀਤ ਸਿੰਘ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਕਰਦਿਆਂ ਵੱਖ-ਵੱਖ ਜਥਿਆਂ ਦੇ ਰੂਪ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣ ਗਾਣ ਕੀਤਾ।
ਅਜੀਤ ਡੈਸਕ
29-11-2026