30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਨੇ ਘੇਰਾਬੰਦੀ ਕਰ ਕੇ ਚਲਾਈ ਸਰਚ ਮੁਹਿੰਮ, ਤਿੰਨ ਵੱਡੀਆਂ ਬਰਾਮਦਗੀਆਂ

ਜਲੰਧਰ, 29 ਨਵੰਬਰ (ਐੱਮ. ਐੱਸ.

ਅਜੀਤ ਡੈਸਕ 30-11-2026
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ’ਤੇ ਏ.ਸੀ.ਪੀ. ਕੇਂਦਰੀ ਉਂਕਾਰ ਸਿੰਘ ਬਰਾੜ ਨੇ ਭਾਰੀ ਪੁਲਿਸ ਬੱਲ ਦੇ ਨਾਲ ਕੇਂਦਰੀ ਸਬ-ਡਿਵੀਜ਼ਨ ਸੈਂਟਰਲ ਅਧੀਨ ਆਉਂਦੇ ਥਾਣਾ ਡਵੀਜ਼ਨ ਨੰਬਰ 2, ਡਵੀਜ਼ਨ ਨੰਬਰ 4, ਰਾਮਾ ਮੰਡੀ ਤੇ ਨਵੀਂ ਬਾਰਾਦਰੀ ਦੇ ਇਲਾਕਿਆਂ ’ਚ ਘੇਰਾਬੰਦੀ ਕਰਕੇ ਵਿਸ਼ੇਸ਼ ਸਰਚ ਮੁਹਿੰਮ ਚਲਾਈ, ਜਿਸ ਦੌਰਾਨ ਪੁਲਿਸ ਪਾਰਟੀਆਂ ਨੇ ਤਿੰਨ ਵੱਡੀਆਂ ਬਰਾਮਦਗੀਆਂ ਕੀਤੀਆਂ ਹਨ। ਏ.ਸੀ.ਪੀ. ਬਰਾੜ ਨੇ ਜਾਣਕਾਰੀ ਦਿੱਤੀ ਕਿ ਇਸ ਮੁਹਿੰਮ ਤਹਿਤ ਥਾਣਾ ਰਾਮਾਂ ਮੰਡੀ ਦੇ ਖੇਤਰ ’ਚ ਕੀਤੀ ਕਾਰਵਾਈ ਦੌਰਾਨ ਇਕ ਵਿਅਕਤੀ 20 ਗ੍ਰਾਮ ਤੇ ਇਕ ਵਿਅਕਤੀ 22 ਗ੍ਰਾਮ ਚਿੱਟੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਡਵੀਜ਼ਨ ਨੰਬਰ 2 ਦੇ ਖੇਤਰ ’ਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ, ਜੋ ਕਿ ਫਿਲਹਾਲ ਫ਼ਰਾਰ ਹੈ। ਉਨ੍ਹਾਂ ਦੱਸਿਆ ਕਿ ਸਾਰਾ ਦਿਨ ਚੱਲੇ ਇਸ ਆਪ੍ਰੇਸ਼ਨ ਤਹਿਤ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਰਹੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਸਰਗਰਮ ਮਾੜੇ ਅਨਸਰਾਂ ਦੇ ਟਿਕਾਣਿਆਂ ’ਤੇ ਵੀ ਤਲਾਸ਼ੀ ਲਈ ਗਈ ਹੈ। ਇਸ ਤੋਂ ਇਲਾਵਾ, ਹੋਰ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਵਿ ਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਏ.ਸੀ.ਪੀ. ਨੇ ਕਿਹਾ ਕਿ ਜੋ ਮੁਲਜ਼ਮ ਜ਼ਮਾਨਤਾਂ ’ਤੇ ਬਾਹਰ ਆਏ ਹੋਏ ਹਨ, ਉਨ੍ਹਾਂ ’ਤੇ ਵੀ ਕੜੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਏ.ਸੀ.ਪੀ. ਬਰਾੜ ਨੇ ਕਿਹਾ ਕਿ ਨਸ਼ੇ ਦਾ ਖ਼ਾਤਮੇ ਲਈ ਅਜਿਹੀ ਮੁਹਿੰਮ ਲਗਾਤਾਰ ਚੱਲਦੀ ਰਹੇਗੀ।
ਪਿਛਲੀ ਖ਼ਬਰ ਪੁਲਿਸ ਨੇ 24 ਘੰਟਿਆਂ ’ਚ ਮੁੱਖ ਮੁਲਜ਼ਮ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਉੱਠੇ ਮੁੱਦਿਆਂ ’ਤੇ ਹਰਕਤ ’ਚ ਨਗਰ ਨਿਗਮ, ਕੰਮ ਨਾ ਕਰਵਾਉਣ ਵਾਲੇ ਅਫ਼ਸਰਾਂ ਨੂੰ ਜਾਰੀ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।