‘ ਸ਼ੀਸ਼ ਮਹਿਲ’ ਵਿਵਾਦ ਨੇ ਕੇਜਰੀਵਾਲ ਦੇ ਸਾਦਗੀ ਦੇ ਦਾਅਵਿਆਂ ’ਤੇ ਖੜ੍ਹੇ ਕੀਤੇ ਸਵਾਲ-ਬਰਾੜ
ਜਲੰਧਰ, 29 ਨਵੰਬਰ (ਜਸਪਾਲ ਸਿੰਘ)-ਜ਼ਿਲ੍ਹਾ ਭਾਜਪਾ ਜਲੰਧਰ ਦੱਖਣੀ ਦੇ ਪ੍ਰਧਾਨ ਜਗਬੀਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਵਿਵਾਦ ਨੇ ਕੇਜਰੀਵਾਲ ਵਲੋਂ ਸਿਆਸਤ ’ਚ ਆਉਣ ਸਮੇਂ ਪੇਸ਼ ਕੀਤੀ ਗਈ ‘ਆਮ ਆਦਮੀ’ ਦੀ ਤਸਵੀਰ ਤੇ ਸਾਦਗੀ ਦੇ ਦਾਅਵਿਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ਦੇ ਲੋਕਾਂ ਸਾਹਮਣੇ ਆਮ ਆਦਮੀ ਪਾਰਟੀ ਦੇ ਕਥਿਤ ਦੋਹਰੇ ਮਾਪਦੰਡ ਬੇਨਕਾਬ ਹੋਏ ਹਨ।
ਅਜੀਤ ਡੈਸਕ
30-11-2026