ਕਾਂਗਰਸ ਵਲੋਂ ਆਦਮਪੁਰ ਵਿਖੇ ਸੰਮੇਲਨ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕੀਤੀ ਸ਼ਮੂਲੀਅਤ
ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਮੌਜੂਦਾ ਹਲਾਤਾ ਤੇ ਲੋਕ ਮੁੱਦਿਆਂ ‘ਤੇ ਚਰਚਾ ਨੂੰ ਅੱਗੇ ਤੋਰਦਿਆਂ ਸਥਾਨਕ ਕਰਵਲ ਪੈਲੇਸ ਵਿਖੇ ‘ਗੱਲ ਪੰਜਾਬ ਦੀ, ਮੁੱਦੇ ਲੋਕਾਂ ਦੇ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ਸੰਮੇਲਨ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਆਦਮਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ। ਸੰਮੇਲਨ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਮੌਜੂਦਾ ਹਲਾਤਾ ਤੇ ਲੋਕ ਮੁੱਦਿਆਂ ‘ਤੇ ਚਰਚਾ ਨੂੰ ਅੱਗੇ ਤੋਰਦਿਆਂ ਸਥਾਨਕ ਕਰਵਲ ਪੈਲੇਸ ਵਿਖੇ ‘ਗੱਲ ਪੰਜਾਬ ਦੀ, ਮੁੱਦੇ ਲੋਕਾਂ ਦੇ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ਸੰਮੇਲਨ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਆਦਮਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ। ਸੰਮੇਲਨ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਸ਼ੇਸ਼ ਤੌਰ ‘ਤੇ ਪਹੁੰਚੇ। ਸਮਾਗਮ ਦੌਰਾਨ ਆਦਮਪੁਰ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਸ਼ਹੀਦ ਭਗਤ ਸਿੰਘ ਕਲੱਬ, ਲਾਇਨਜ਼ ਕਲੱਬ, ਟੈਕਸੀ ਯੂਨੀਅਨ, ਟਰੱਕ ਯੂਨੀਅਨ, ਸਮੂਹ ਮਾਰਕੀਟ ਐਸੋਸੀਏਸ਼ਨਾਂ, ਸਮਾਜਿਕ ਸੰਗਠਨਾਂ ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਹਾਜ਼ਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ, ਜਿਸ ਦੌਰਾਨ ਜਥੇਬੰਦੀਆਂ ਵਲੋਂ ਦਰਪੇਸ਼ ਸਮੱਸਿਆਵਾਂ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਂਦਿਆਂ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ 2027 ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਲੋਕਾਂ ਦੇ ਸਾਰੇ ਵਾਜਬ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਅਖੀਰ ’ਚ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਸਮਾਗਮ ਵਿੱਚ ਪਹੁੰਚੀਆਂ ਹਲਕੇ ਦੀਆਂ ਸਮੂਹ ਯੂਨੀਅਨਾਂ, ਜਥੇਬੰਦੀਆਂ, ਕਲੱਬਾਂ, ਐਸੋਸੀਏਸ਼ਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਧੰਨਵਾਦ ਕੀਤਾ।