30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੁਰਿੰਦਰ ਕਾਲਾ ਦੀ ਮਾਤਾ ਦੀ ਅੰਤਿਮ ਅਰਦਾਸ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ

ਸ਼ਾਹਕੋਟ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)- ਅਕਾਲੀ ਦਲ ਸ਼ਾਹਕੋਟ (ਸ਼ਹਿਰੀ) ਦੇ ਜਨਰਲ ਸਕੱਤਰ ਤੇ ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਕਾਲਾ ਦੀ ਮਾਤਾ ਭੁਪਿੰਦਰ ਕੌਰ (ਫੂਲਾ) ਦੀ ਅੰਤਿਮ ਅਰਦਾਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿਚ ਪਹੁੰਚੇ। ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਨਿਵਾਸ ਅਸਥਾਨ ਵਿਖੇ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਵਿਖੇ ਕੀਤੀ ਗਈ, ਜਿਸ ’ਚ ਸਾਕ-ਸੰਬੰਧੀ, ਰਿਸ਼ਤੇਦਾਰ ਤੇ ਇਲਾਕੇ ਦੇ ਲੋਕ ਪਹੁੰਚੇ।

ਅਜੀਤ ਡੈਸਕ 30-11-2026
ਸ਼ਾਹਕੋਟ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)- ਅਕਾਲੀ ਦਲ ਸ਼ਾਹਕੋਟ (ਸ਼ਹਿਰੀ) ਦੇ ਜਨਰਲ ਸਕੱਤਰ ਤੇ ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਕਾਲਾ ਦੀ ਮਾਤਾ ਭੁਪਿੰਦਰ ਕੌਰ (ਫੂਲਾ) ਦੀ ਅੰਤਿਮ ਅਰਦਾਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿਚ ਪਹੁੰਚੇ। ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਨਿਵਾਸ ਅਸਥਾਨ ਵਿਖੇ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਵਿਖੇ ਕੀਤੀ ਗਈ, ਜਿਸ ’ਚ ਸਾਕ-ਸੰਬੰਧੀ, ਰਿਸ਼ਤੇਦਾਰ ਤੇ ਇਲਾਕੇ ਦੇ ਲੋਕ ਪਹੁੰਚੇ। ਇਸ ਮੌਕੇ ਭਾਈ ਸੁਰਿੰਦਰ ਸਿੰਘ (ਕਪੂਰਥਲਾ ਵਾਲੇ) ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਮਾਤਾ ਭੁਪਿੰਦਰ ਕੌਰ ਧਾਰਮਿਕ ਖ਼ਿਆਲਾਂ ਦੇ ਮਾਲਕ ਸਨ ਤੇ ਪੁੱਤਰ ਸੁਰਿੰਦਰ ਸਿੰਘ ਕਾਲਾ ਨੇ ਆਪਣੀ ਮਾਤਾ ਦੀ ਬਹੁਤ ਸੇਵਾ ਕੀਤੀ। ਇਸ ਮੌਕੇ ‘ਆਪ’ ਹਲਕਾ ਇੰਚਾਰਜ ਪਾਲਾ ਜਲਾਲਪੁਰ ਦੇ ਵੱਡੇ ਭਰਾ ਰਣਜੀਤ ਸਿੰਘ ਜੀਤਾ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਸਤੀਸ਼ ਰਿਹਾਨ ਸਾਬਕਾ ਪ੍ਰਧਾਨ, ਪਲਵਿੰਦਰ ਸਿੰਘ ਟੁਰਨਾ ਉੱਘੇ ਸਮਾਜ ਸੇਵਕ, ਤਜਿੰਦਰ ਸਿੰਘ ਰਾਮਪੁਰ ਸੀਨੀ: ਅਕਾਲੀ ਆਗੂ, ਪਵਨ ਪੁਰੀ ਸਾਬਕਾ ਪ੍ਰਧਾਨ, ਪ੍ਰੋ: ਕਰਤਾਰ ਸਿੰਘ ਸਚਦੇਵਾ, ਅਮਰਜੀਤ ਕੌਰ ਸਚਦੇਵਾ ਸ਼ਹਿਰੀ ਪ੍ਰਧਾਨ, ਸੁਖਜੀਤ ਕੌਰ ਸੁੱਖੀ ਪ੍ਰਧਾਨ, ਕੁਲਵਿੰਦਰ ਕੌਰ ਸਾਗਰ ਜਨਰਲ ਸਕੱਤਰ, ਪਿੰਕੀ ਅਰੋੜਾ ਸੀਨੀ: ਵਾਈਸ ਪ੍ਰਧਾਨ, ਪੰਕਜ ਵਿੱਜ, ਠੇਕੇਦਾਰ ਰਣਧੀਰ ਸਿੰਘ ਰਾਣਾ, ਟਿੰਪੀ ਕੁਮਰਾ ਸਮਾਜ ਸੇਵਕ, ਜਤਿੰਦਰਪਾਲ ਸਿੰਘ ਬੱਲਾ ਸਾਬਕਾ ਐੱਮ.ਸੀ, ਜਸਵਿੰਦਰ ਸਿੰਘ ਪੋਪਲੀ ਸ਼ਹਿਰੀ ਪ੍ਰਧਾਨ, ਸੁਖਜੀਤ ਸਿੰਘ ਝੀਤਾ ਪ੍ਰਧਾਨ, ਦਲਬੀਰ ਸਿੰਘ ਜਾਫ਼ਰਵਾਲ, ਮਦਨ ਲਾਲ ਅਰੋੜਾ ਪ੍ਰਧਾਨ, ਨਿਰਮਲ ਸਿੰਘ ਸੋਖੀ, ਗਗਨਦੀਪ ਸਿੰਘ ਜੌੜਾ ਐੱਮ.ਸੀ, ਗਗਨ ਜਿੰਦਲ ਕਾਰੋਬਾਰੀ, ਤਰਸੇਮ ਵਡੈਹਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵਾ ਤੇ ਪੰਜਾਬੀ ਵਿਰਸੇ ਦੀ ਸੰਭਾਲ ਲਈ ਜਤਿੰਦਰ ਮਿਨਹਾਸ ਦਾ ਅਹਿਮ ਯੋਗਦਾਨ ਕੈਨੇਡਾ ਤੋਂ ਪੰਜਾਬ ਤੱਕ ਮਨੁੱਖਤਾ ਦੀ... ਅਗਲੀ ਖ਼ਬਰ ਕਾਂਗਰਸ ਵਲੋਂ ਆਦਮਪੁਰ ਵਿਖੇ ਸੰਮੇਲਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।