29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ-ਸੁਰਿੰਦਰ ਕੌਰ ਅਵਤਾਰ ਨਗਰ ’ਚ ਕਾਂਗਰਸ ਦੀ ਮਜ਼ਬੂਤੀ ਲਈ ਮੀਟਿੰਗ

ਜਲੰਧਰ, 29 ਨਵੰਬਰ (ਸ਼ਿਵ)-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 47 ਅਧੀਨ ਪੈਂਦੇ ਅਵਤਾਰ ਨਗਰ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦਾ ਪ੍ਰਬੰਧ ਜਗਦੀਪ ਸਿੰਘ ਸੋਨੂੰ ਸੰਧਰ ਬੁਲਾਰੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਵਲੋਂ ਕੀਤਾ ਗਿਆ।

ਅਜੀਤ ਡੈਸਕ 30-11-2026
ਜਲੰਧਰ, 29 ਨਵੰਬਰ (ਸ਼ਿਵ)-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 47 ਅਧੀਨ ਪੈਂਦੇ ਅਵਤਾਰ ਨਗਰ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦਾ ਪ੍ਰਬੰਧ ਜਗਦੀਪ ਸਿੰਘ ਸੋਨੂੰ ਸੰਧਰ ਬੁਲਾਰੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਵਲੋਂ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜਲੰਧਰ ਪੱਛਮੀ ਹਲਕੇ ਦੀ ਕਾਂਗਰਸ ਇੰਚਾਰਜ ਸ਼੍ਰੀਮਤੀ ਸੁਰਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਤੋਂ ਹੀ ਪੂਰੀ ਤਨਦੇਹੀ ਤੇ ਮਿਹਨਤ ਨਾਲ ਚੋਣ ਤਿਆਰੀਆਂ ਵਿਚ ਜੁੱਟ ਜਾਣ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਘਰ-ਘਰ ਤੱਕ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਪਹੁੰਚਾਉਣੀ ਚਾਹੀਦੀ ਹੈ। ਮੀਟਿੰਗ ਦੌਰਾਨ ਪਾਰਟੀ ਨੂੰ ਵਾਰਡ ਪੱਧਰ ’ਤੇ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਤੇ ਆਉਣ ਵਾਲੀਆਂ ਚੋਣਾਂ ਲਈ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਹੁਕਮ ਚੰਦ ਉੱਪਲ, ਹਰਜਿੰਦਰ ਉੱਪਲ, ਰਸ਼ਪਾਲ ਜਖੂ ਬਲਾਕ ਪ੍ਰਧਾਨ, ਹਰਮੀਤ ਸਿੰਘ ਬਲਾਕ ਪ੍ਰਧਾਨ, ਅੰਮ੍ਰਿਤਪਾਲ, ਅਸ਼ਵਨੀ ਮਲਹੋਤਰਾ, ਸਤਪਾਲ ਰਾਏ ਮੀਕਾ, ਜ਼ੋਰਾਵਰ ਜਾਖੂ, ਰੰਜਨਾ ਅਤੇ ਪ੍ਰੇਮਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਐਡ: ਬਚਿੱਤਰ ਸਿੰਘ ਕੋਹਾੜ ਵਲੋਂ ਪਛਾੜੀਆਂ ’ਚ ਚੋਣਾਂ ਸੰਬੰਧੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਡਾ. ਰਾਕੇਸ਼ ਸ਼ਰਮਾ 3 ਸਾਲ ਲਈ ਸਰਬਸੰਮਤੀ ਨਾਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।