29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐੱਸ.ਡੀ ਮਾਡਲ ਸਕੂਲ ਮਹਿਤਪੁਰ ਦੇ ਪ੍ਰਿੰਸੀਪਲ ਵੀਨਾ ਮਹਿਤਾ ਨੂੰ ਮਿਲਿਆ ਬੈਸਟ ਪ੍ਰਿੰਸੀਪਲ ਲਾਈਫਟਾਈਮ ਅਚੀਵਮੈਂਟ ਐਵਾਰਡ

ਮਹਿਤਪੁਰ, 29 ਨਵੰਬਰ (ਲਖਵਿੰਦਰ ਸਿੰਘ)- ਐੱਸ. ਡੀ.

ਅਜੀਤ ਡੈਸਕ 30-11-2026
ਮਹਿਤਪੁਰ, 29 ਨਵੰਬਰ (ਲਖਵਿੰਦਰ ਸਿੰਘ)- ਐੱਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਦੀ ਪ੍ਰਿੰਸੀਪਲ ਸ੍ਰੀਮਤੀ ਵੀਨਾ ਮਹਿਤਾ ਨੂੰ ਸਿੱਖਿਆ ਦੇ ਖੇਤਰ ’ਚ ਪਾਏ ਗਏ ਵਡਮੁੱਲੇ ਯੋਗਦਾਨ ਤੇ ਸ਼ਲਾਘਾਯੋਗ ਸੇਵਾਵਾਂ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਵਲੋਂ ਵੱਕਾਰੀ ਬੈਸਟ ਪ੍ਰਿੰਸੀਪਲ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਗਮ ਦਾ ਆਯੋਜਨ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕੀਤਾ ਗਿਆ, ਜਿਸ ’ਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਗਵਰਨਰ ਪੰਜਾਬ, ਲੈਫਟੀਨੈਂਟ ਜਨਰਲ ਦੀਪੇਂਦਰ ਸਿੰਘ ਹੁੱਡਾ, ਸਤਨਾਮ ਸਿੰਘ ਸੰਧੂ ਐੱਮ.ਪੀ (ਰਾਜ ਸਭਾ ) ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ, ਪ੍ਰੋਫੈਸਰ ਡਾ. ਸਤਬੀਰ ਸਿੰਘ ਸਹਿਗਲ ਵਾਈਸ ਚਾਂਸਲਰ, ਚੰਡੀਗੜ੍ਹ ਯੂਨੀਵਰਸਿਟੀ, ਜਗਦੀਸ਼ ਸਿੰਘ ਧੂਰੀ ਪ੍ਰਬੰਧਕ (ਆਰਗੇਨਾਈਜ਼ਰ), ਸੈਸ਼ਨ ਪ੍ਰੋ, ਡਾ. ਸਤਨਾਮ ਸਿੰਘ ਸੰਧੂ , ਮੇਜ਼ਬਾਨ (ਹੋਸਟ) ਸਮੇਤ ਸਿੱਖਿਆ ਜਗਤ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਮੌਜੂਦ ਸਨ। ਇਸ ਮੌਕੇ ਸ੍ਰੀਮਤੀ ਵੀਨਾ ਮੇਹਤਾ ਨੂੰ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਲੰਬੇ ਤਜ਼ਰਬੇ, ਸਮਰਪਣ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਗਏ ਸ਼ਲਾਘਾਯੋਗ ਯਤਨਾਂ ਨੂੰ ਦੇਖਦਿਆਂ ਲਾਈਫਟਾਈਮ ਅਚੀਵਮੈਂਟ ਐਵਾਰਡ ਪ੍ਰਦਾਨ ਕੀਤਾ ਗਿਆ। ਇਸ ਪ੍ਰਾਪਤੀ ਨਾਲ ਐੱਸ.ਡੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਅਤੇ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਸਕੂਲ ਪ੍ਰਬੰਧਕਾਂ, ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੇ ਸ੍ਰੀਮਤੀ ਵੀਨਾ ਮਹਿਤਾ ਨੂੰ ਇਸ ਮਾਣਮੱਤੇ ਸਨਮਾਨ ਲਈ ਵਧਾਈ ਦਿੰਦਿਆਂ ਇਸ ਨੂੰ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਦੱਸਿਆ।
ਪਿਛਲੀ ਖ਼ਬਰ ਐੱਮ.ਡੀ. ਦਯਾਨੰਦ ਮਾਡਲ ਸਕੂਲ ਵਿਖੇ ਲੱਗੇਗਾ ਵਿਸ਼ਾਲ ‘ਕੈਂਪਸ ਕਨੈਕਟ –ਯੂਨੀਵਰਸਿਟੀ ਮੇਲਾ’ ਅਗਲੀ ਖ਼ਬਰ 12 ਦੀ ਦਿੱਲੀ ਰੈਲੀ ਦੀਆਂ ਤਿਆਰੀਆਂ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।