29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼ੀਸ਼ ਮਹਿਲ ਵਿਵਾਦ ਨੇ ਕੇਜਰੀਵਾਲ ਦੀ ਝੂਠੀ ਸਾਦਗੀ ਦਾ ਪਰਦਾਫਾਸ਼ ਕੀਤਾ- ਮੁਨੀਸ਼ ਧੀਰ

ਨਕੋਦਰ, 29 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਸ਼ੀਸ਼ ਮਹਿਲ ਵਿਵਾਦ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪਾਏ ਗਏ ਆਮ ਆਦਮੀ ਦੇ ਨਕਾਬ ਨੂੰ ਪੂਰੀ ਤਰ੍ਹਾਂ ਉਤਾਰ ਦਿੱਤਾ ਹੈ, ਜਿਸ ਨਾਲ ਦਿੱਲੀ ਤੇ ਪੰਜਾਬ ਦੇ ਲੋਕਾਂ ਸਾਹਮਣੇ ਉਨ੍ਹਾਂ ਦੇ ਦੋਹਰੇ ਮਾਪਦੰਡ ਬੇਨਕਾਬ ਹੋ ਗਏ ਹਨ। ਇਹ ਗੱਲ ਐਤਵਾਰ ਨੂੰ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਮੁਨੀਸ਼ ਧੀਰ ਨੇ ਗੱਲਬਾਤ ਦੌਰਾਨ ਕਹੀ।

ਅਜੀਤ ਡੈਸਕ 30-11-2026
ਨਕੋਦਰ, 29 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਸ਼ੀਸ਼ ਮਹਿਲ ਵਿਵਾਦ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪਾਏ ਗਏ ਆਮ ਆਦਮੀ ਦੇ ਨਕਾਬ ਨੂੰ ਪੂਰੀ ਤਰ੍ਹਾਂ ਉਤਾਰ ਦਿੱਤਾ ਹੈ, ਜਿਸ ਨਾਲ ਦਿੱਲੀ ਤੇ ਪੰਜਾਬ ਦੇ ਲੋਕਾਂ ਸਾਹਮਣੇ ਉਨ੍ਹਾਂ ਦੇ ਦੋਹਰੇ ਮਾਪਦੰਡ ਬੇਨਕਾਬ ਹੋ ਗਏ ਹਨ। ਇਹ ਗੱਲ ਐਤਵਾਰ ਨੂੰ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਮੁਨੀਸ਼ ਧੀਰ ਨੇ ਗੱਲਬਾਤ ਦੌਰਾਨ ਕਹੀ। ਉਨ੍ਹਾਂ ਨੇ ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕਦੇ ਵੀ ਸਰਕਾਰੀ ਬੰਗਲਾ ਨਾ ਲੈਣ, ਵੈਗਨਆਰ ਕਾਰ ਚਲਾਉਣ ਤੇ ਵੀ.ਆਈ.ਪੀ ਕਲਚਰ ਖ਼ਤਮ ਕਰਨ ਦਾ ਵਾਅਦਾ ਕੇ ਸਿਆਸਤ ਵਿੱਚ ਆਉਣ ਵਾਲੇ ਆਗੂ ਨੇ ਨਾਗਰਿਕਾਂ ਨੂੰ ਸਾਦਗੀ ਦਾ ਪਾਠ ਪੜ੍ਹਾਉਂਦਿਆਂ ਟੈਕਸ ਦਾਤਾਵਾਂ ਦੇ ਲਗਭਗ 59 ਕਰੋੜ ਰੁਪਏ ਆਲੀਸ਼ਾਨ ਝੂਮਰਾਂ, ਪਰਦਿਆਂ ਤੇ ਮਾਡਿਊਲਰ ਰਸੋਈ ‘ਤੇ ਖ਼ਰਚ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪ੍ਰਮੁੱਖ ਤੀਰਥ ਯਾਤਰਾ ਯੋਜਨਾ’ ਵਾਂਗ ਹੀ ਸ਼ੀਸ਼ ਮਹਿਲ’ ਦੇ ਦਰਸ਼ਨਾਂ ਲਈ ਵੀ ਇੱਕ ਤੀਰਥ ਯਾਤਰਾ ਸ਼ੁਰੂ ਕਰਨੀ ਚਾਹੀਦੀ ਹੈ, ਕਿਉਂਕਿ ‘ਆਪ’ ਵਰਕਰਾਂ ਲਈ ਤਾਂ ਕੇਜਰੀਵਾਲ ਦਾ ਸ਼ੀਸ਼ ਮਹਿਲ ਕਿਸੇ ਤੀਰਥ ਸਥਾਨ ਤੋਂ ਘੱਟ ਨਹੀਂ ਹੈ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਖ਼ੁਦ ਇਹ ਦੇਖਣ ਦਾ ਮੌਕਾ ਮਿਲੇਗਾ ਕਿ ਉਨ੍ਹਾਂ ਦੇ ਪੈਸੇ ਦਾ ਕਿਵੇਂ ਮਜ਼ਾਕ ਉਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵੋਟਰਾਂ ਨੇ ਇਸ ਪਖੰਡ ਵਿਰੁੱਧ ਆਪਣਾ ਫ਼ੈਸਲਾ ਪਹਿਲਾਂ ਹੀ ਸੁਣਾ ਦਿੱਤਾ ਹੈ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਰਜਵੰਤ ਕੌਰ ਪੰਨੂੰ ਅਗਲੀ ਖ਼ਬਰ ਪਾਲਾ ਜਲਾਲਪੁਰ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਮਰਥਨ- ਗੁਰਪ੍ਰੀਤ ਮਠਾੜੂ, ਸਾਬੀ ਸਰਪੰਚ ਕਿਹਾ, ਜਲਾਲਪੁਰ ਵੱਡੇ ਵੋਟਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।