ਜਗਸੀਰ ਸਿੰਘ ਸੀਰਾ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਬਣਾਇਆ
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਵਿਚ ਪਿਛਲੇ ਡੇਢ ਸਾਲ ਤੋਂ ਸਰਗਰਮੀ ਨਾਲ ਭੂਮਿਕਾ ਨਿਭਾ ਰਹੇ ਸਰਪੰਚ ਜਗਸੀਰ ਸਿੰਘ ਸੀਰਾ ਜੰਮੂਆਣਾ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਵਿਚ ਪਿਛਲੇ ਡੇਢ ਸਾਲ ਤੋਂ ਸਰਗਰਮੀ ਨਾਲ ਭੂਮਿਕਾ ਨਿਭਾ ਰਹੇ ਸਰਪੰਚ ਜਗਸੀਰ ਸਿੰਘ ਸੀਰਾ ਜੰਮੂਆਣਾ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਇਸ ਸੰਬੰਧ ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਉਨ੍ਹਾਂ ਦੀ ਨਿਯਕਤੀ ਹੋਣ ’ਤੇ ਹਾਰ ਪਹਿਨਾ ਕੇ ਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ ਅਤੇ ਆਸ ਪ੍ਰਗਟ ਕੀਤੀ ਕਿ ਉਹ ਨਸ਼ਾ ਮੁਕਤ ਸਮਾਜ ਸਿਰਜਣ ਲਈ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਗੱਲਬਾਤ ਕਰਦਿਆਂ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੰਮੇ ਸਮੇਂ ਤੋਂ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਪੱਧਰ ’ਤੇ ਕੰਮ ਕੀਤਾ ਗਿਆ ਹੈ ਤਾਂ ਜੋ ਸਮਾਜ ਵਿਚੋਂ ਨਸ਼ੇ ਦੀ ਅਲਾਮਤ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਮੁਹਿੰਮ ਤਹਿਤ ਸਰਗਰਮੀ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਜ਼ਿਲੇ੍ਹ ਪੱਧਰ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਹੈ, ਜਿਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਸ ਨਿਯੁਕਤੀ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕੀਤਾ।