04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੂਬੇ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਜ਼ਰੂਰੀ-ਤੇਜਿੰਦਰ ਸਿੰਘ ਮਿੱਡੂਖੇੜਾ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਵਿਚ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਵਿਚ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਅਤੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਸਕੀਮਾਂ ਲਾਗੂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਨੂੰ ਪਹਿਲ ਦਿੱਤੀ। ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਮਜ਼ਬੂਤੀ ਮਿਲੀ। ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਪਿਛਲੇ ਲਗਪਗ ਇਕ ਦਹਾਕੇ ਦੌਰਾਨ ਪੰਜਾਬ ਦੀ ਸਿਆਸਤ ਵਿਚ ਵੱਡਾ ਖਲਾਅ ਪੈਦਾ ਹੋਇਆ ਹੈ ਅਤੇ ਪੰਜਾਬ ਦੇ ਵਿਕਾਸ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਤਾਕਤ ਕਮਜ਼ੋਰ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਆਰਥਿਕ ਸਥਿਤੀ ਬੇਹੱਦ ਕਮਜ਼ੋਰ ਹੋਈ ਹੈ ਅਤੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਪਰ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ। ਸ. ਮਿੱਡੂਖੇੜਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਸਮੇਂ ਦੌਰਾਨ ਕੀਤੀ ਗਈ ਸਖ਼ਤ ਮਿਹਨਤ ਅਤੇ ‘ਪੰਜਾਬ ਬਚਾਓ’ ਰੈਲੀਆਂ ਨੂੰ ਸੂਬੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇਣਗੇ।
ਪਿਛਲੀ ਖ਼ਬਰ ਮਹੇਸ਼ ਬਾਂਸਲ ਗਿੱਦੜਬਾਹਾ ਕਾਰ ਸਪੇਅਰ ਪਾਰਟਸ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਐਡਵੋਕੇਟ ਸੁਖਚਰਨ ਸਿੰਘ ਬਰਾੜ ਭਾਜਪਾ ਸਰਕਲ ਦੋਦਾ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।