04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਹੇਸ਼ ਬਾਂਸਲ ਗਿੱਦੜਬਾਹਾ ਕਾਰ ਸਪੇਅਰ ਪਾਰਟਸ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਗਿੱਦੜਬਾਹਾ, 3 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਕਾਰ ਸਪੇਅਰ ਪਾਰਟਸ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਸਪੇਅਰ ਪਾਰਟਸ ਮਾਰਕਿਟ ਵਿਖੇ ਪ੍ਰਧਾਨ ਮੁਕੇਸ਼ ਗਰਗ ਭੋਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਪੇਅਰ ਪਾਰਟਸ ਦੁਕਾਨਦਾਰਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 04-09-2026
ਗਿੱਦੜਬਾਹਾ, 3 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਕਾਰ ਸਪੇਅਰ ਪਾਰਟਸ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਸਪੇਅਰ ਪਾਰਟਸ ਮਾਰਕਿਟ ਵਿਖੇ ਪ੍ਰਧਾਨ ਮੁਕੇਸ਼ ਗਰਗ ਭੋਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਪੇਅਰ ਪਾਰਟਸ ਦੁਕਾਨਦਾਰਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਮਹੇਸ਼ ਬਾਂਸਲ ਨੂੰ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਹੇਸ਼ ਬਾਂਸਲ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਸਮੂਹ ਮੈਂਬਰਾਂ ਨੂੰ ਐਸੋਸੀਏਸ਼ਨ ਦੀ ਮਜ਼ਬੂਤੀ ਲਈ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਮੁਕੇਸ਼ ਗਰਗ ਭੋਲਾ ਤੋਂ ਇਲਾਵਾ ਪਿਯੂਸ਼ ਮਿੱਤਲ, ਨਰਿੰਦਰ ਸਿੰਘ, ਯੋਗੇਸ਼ ਬਾਂਸਲ, ਹਰਜੀਤ ਸਿੰਘ ਫ਼ੌਜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦਾ ਰਸਤਾ ਗੰਦੇ ਪਾਣੀ ਦੀ ਮਾਰ ਹੇਠ ਸੀਵਰੇਜ ਦਾ ਗੰਦਾ ਪਾਣੀ ਚਰਨਕੁੰਡ ਨੂੰ ਕਰਦਾ ਹੈ ਅਪਵਿੱਤਰ ਅਗਲੀ ਖ਼ਬਰ ਸੂਬੇ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਜ਼ਰੂਰੀ-ਤੇਜਿੰਦਰ ਸਿੰਘ ਮਿੱਡੂਖੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।