09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 10ਵੇਂ ਦਿਨ ਵੀ ਜਾਰੀ ਰਿਹਾ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ 10ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੀ ਸਟੇਜ ਵੱਡੇ ਹਿੱਤਾਂ ਲਈ ਸਾਂਝੇ ਮੁਲਾਜ਼ਮ ਏਕੇ ਨੂੰ ਸਮਰਪਿਤ ਕੀਤੀ ਗਈ।

ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ 10ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੀ ਸਟੇਜ ਵੱਡੇ ਹਿੱਤਾਂ ਲਈ ਸਾਂਝੇ ਮੁਲਾਜ਼ਮ ਏਕੇ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਖੇਤੀ ਨੀਤੀ ਤਿਆਰ ਕੀਤੀ ਜਾਵੇ ਅਤੇ ਪਾਣੀਆਂ ਦੀ ਵੰਡ ਦਾ ਮਸਲਾ ਦੇਸ਼ ਦੇ ਰਿਪੇਰੀਅਨ ਸਿਧਾਂਤਾਂ ਅਨੁਸਾਰ ਨਿਰਪੱਖ ਉਚ ਪੱਧਰੀ ਮਾਹਿਰਾਂ ਦੀ ਕਮੇਟੀ ਬਣਾ ਕੇ ਹੱਲ ਕੀਤਾ ਜਾਵੇ। ਇਸ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ ਅਤੇ ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਅਤੇ ਮੌਜੂਦਾ ‘ਆਪ’ ਸਰਕਾਰ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਪੱਖੀ ਖੇਤੀ ਨੀਤੀ ਨਹੀਂ ਬਣਾਈ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਪਾਣੀਆਂ ਨਾਲ ਸੰਬੰਧਿਤ ਮਸਲੇ ਦੇਸ਼ ਦੇ ਰਿਪੇਰੀਅਨ ਸਿਧਾਂਤਾਂ ਅਨੁਸਾਰ ਨਿਰਪੱਖ ਤੇ ਉਚ ਪੱਧਰੀ ਮਾਹਿਰਾਂ ਦੀ ਕਮੇਟੀ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਵਲੋਂ ਹਮੇਸ਼ਾ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਲੰਬੀ ਬਲਾਕ ਦੇ ਜੋਗਿੰਦਰ ਸਿੰਘ ਭੁੱਲਰ, ਨਿਸ਼ਾਨ ਸਿੰਘ ਕੱਖਾਂਵਾਲੀ, ਮਲੋਟ ਦੇ ਬੋਹੜ ਸਿੰਘ ਮਲੋਟ ਸਮੇਤ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਨੇ ਪਿੰਡਾਂ ’ਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਨੇ ਡੀ.ਸੀ. ਦਫ਼ਤਰ ਫ਼ਰੀਦਕੋਟ ਵਿਖੇ ਕੀਤਾ ਰੋਸ ਪ੍ਰਦਰਸ਼ਨ ਦਫ਼ਤਰੀ ਕਾਮਿਆਂ ਵਲੋਂ ਕੀਤੀ ਗਈ ਕਲਮ ਛੋੜ ਹੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।