ਪੁਲਿਸ ਵਲੋਂ ਮਾਰਕਿਟਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਸਖ਼ਤ ਨਿਗਰਾਨੀ
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ, ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸ਼ੱਕੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਮੰਤਵ ਨਾਲ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਚਲਾਈ ਗਈ।
ਚ
ਚੈਕਿੰਗ ਕਰਦੀ ਹੋਈ ਪੁਲਿਸ ਪਾਰਟੀ।
11-09-2026
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ, ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸ਼ੱਕੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਮੰਤਵ ਨਾਲ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਚਲਾਈ ਗਈ। ਇਸ ਦੌਰਾਨ ਪੁਲਿਸ ਵਲੋਂ ਮਾਲਜ਼, ਮਾਰਕਿਟਾਂ, ਵਧੇਰੇ ਆਵਾਜਾਈ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਕੋਚਿੰਗ ਸੈਂਟਰਾਂ ਤੇ ਹੋਰ ਭੀੜ-ਭਾੜ ਵਾਲੀਆਂ ਜਨਤਕ ਥਾਵਾਂ ’ਤੇ ਵਿਸ਼ੇਸ਼ ਚੌਕਸੀ ਤੇ ਅਚਨਚੇਤ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਵਲੋਂ ਜਨਤਕ ਥਾਵਾਂ ’ਤੇ ਮੌਜੂਦ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕਰਕੇ ਉਨ੍ਹਾਂ ਦੀ ਪਛਾਣ ਤੇ ਤਸਦੀਕ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੇ ਪਿਛੋਕੜ ਤੇ ਪਹਿਲਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਲਈ ਪੀ.ਏ.ਆਈ.ਐੱਸ. ਐਪ ਦੀ ਵਰਤੋਂ ਕੀਤੀ ਗਈ। ਇਸੇ ਤਰ੍ਹਾਂ ਲੰਮੇ ਸਮੇਂ ਤੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਪਾਰਕਿੰਗ ਸਥਾਨਾਂ ’ਤੇ ਖੜ੍ਹੇ ਸ਼ੱਕੀ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਹੋਰ ਵੇਰਵਿਆਂ ਦੀ ਤਸਦੀਕ ਲਈ ਵਾਹਨ ਐਪ ਦੀ ਵਰਤੋਂ ਕੀਤੀ ਗਈ, ਤਾਂ ਜੋ ਚੋਰੀਸ਼ੁਦਾ ਵਾਹਨਾਂ, ਜਾਅਲੀ ਨੰਬਰ ਪਲੇਟਾਂ ਜਾਂ ਕਿਸੇ ਹੋਰ ਗ਼ੈਰਕਾਨੂੰਨੀ ਗਤੀਵਿਧੀ ਨਾਲ ਸੰਬੰਧਿਤ ਵਾਹਨਾਂ ਦੀ ਪਛਾਣ ਕੀਤੀ ਜਾ ਸਕੇ। ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ, ਭੀੜ-ਭਾੜ ਵਾਲੇ ਅਤੇ ਜਨਤਕ ਸਥਾਨਾਂ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਪੁੱਛਗਿੱਛ ਅਤੇ ਤਸਦੀਕ ਕਰਨਾ ਤੇ ਕਿਸੇ ਵੀ ਸੰਭਾਵਿਤ ਅਪਰਾਧਿਕ ਗਤੀਵਿਧੀ ਨੂੰ ਸਮੇਂ ਸਿਰ ਰੋਕਣਾ ਹੈ। ਇਸ ਤੋਂ ਇਲਾਵਾ ਵਾਹਨ ਚੋਰੀ, ਮੋਬਾਈਲ ਖੋਹਣ/ਝਪਟਮਾਰੀ, ਜੇਬ ਕਤਰੀ ਆਦਿ ਅਪਰਾਧਾਂ ਦੀ ਰੋਕਥਾਮ, ਸ਼ੱਕੀ ਵਾਹਨਾਂ ਅਤੇ ਜਾਅਲੀ/ਨਕਲੀ ਨੰਬਰ ਪਲੇਟਾਂ ਵਾਲੇ ਵਾਹਨਾਂ ਦੀ ਜਾਂਚ, ਮਾਰਕਿਟਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਕੋਚਿੰਗ ਸੈਂਟਰਾਂ ਅ ਤੇ ਹੋਰ ਜਨਤਕ ਥਾਵਾਂ ’ਤੇ ਸ਼ਰਾਰਤੀ ਅਨਸਰਾਂ ’ਤੇ ਨਿਗਰਾਨੀ ਰੱਖਣਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਤੇ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਚ ਸ਼ਾਮਿਲ ਵਿਅਕਤੀਆਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜਨਤਕ ਥਾਵਾਂ ’ਤੇ ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਅਸ਼ੋਕ ਮੀਨਾ ਐੱਸ.ਪੀ. (ਡੀ.) ਦੀ ਨਿਗਰਾਨੀ ਹੇਠ ਵੱਖ-ਵੱਖ ਸਬ ਡਵੀਜ਼ਨਾਂ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਦੌਰਾਨ ਬਚਨ ਸਿੰਘ ਡੀ.ਐੱਸ.ਪੀ., ਜਸਪਾਲ ਸਿੰਘ ਡੀ.ਐੱਸ.ਪੀ. ਮਲੋਟ, ਜਤਿੰਦਰ ਸਿੰਘ ਡੀ.ਐੱਸ.ਪੀ. ਗਿੱਦੜਬਾਹਾ, ਹਰਬੰਸ ਸਿੰਘ ਡੀ.ਐੱਸ.ਪੀ. ਲੰਬੀ ਦੀ ਅਗਵਾਈ/ਨਿਗਰਾਨੀ ਹੇਠ ਪੁਲਿਸ ਟੀਮਾਂ ਵਲੋਂ ਵੱਖ-ਵੱਖ ਸਥਾਨਾਂ ’ਤੇ ਚੈਕਿੰਗ ਅਤੇ ਨਿਗਰਾਨੀ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਮੁਹਿੰਮ ਵਿੱਚ ਤਾਇਨਾਤ ਕੀਤੇ ਗਏ। ਇਨ੍ਹਾਂ ਟੀਮਾਂ ਵੱਲੋਂ ਮਾਲਜ਼, ਮਾਰਕੀਟਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਕੋਚਿੰਗ ਸੈਂਟਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਲਗਾਤਾਰ ਚੌਕਸੀ ਰੱਖੀ ਗਈ। ਪੁਲਿਸ ਵੱਲੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਜਨਤਕ ਥਾਵਾਂ ’ਤੇ ਆਪਣੀ ਮੌਜੂਦਗੀ ਵਧਾਈ ਗਈ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਦੀਕੀ ਨਿਗਰਾਨੀ ਰੱਖੀ ਗਈ।