ਚੈਕਿੰਗ ਕਰਦੀ ਪੁਲਿਸ ਪਾਰਟੀ।
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਅਭਿਆਨ ਜ਼ਿਲ੍ਹੇ ਦੀਆਂ ਚਾਰਾਂ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਅਧੀਨ ਪੈਂਦੇ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਇਕੋ ਸਮੇਂ ਚਲਾਇਆ ਗਿਆ।
ਚ
ਚੈਕਿੰਗ ਕਰਦੀ ਪੁਲਿਸ ਪਾਰਟੀ।
17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਅਭਿਆਨ ਜ਼ਿਲ੍ਹੇ ਦੀਆਂ ਚਾਰਾਂ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਅਧੀਨ ਪੈਂਦੇ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਇਕੋ ਸਮੇਂ ਚਲਾਇਆ ਗਿਆ। ਇਸ ਦੌਰਾਨ ਬੱਸ ਸਟੈਂਡਾਂ ਦੇ ਵੇਟਿੰਗ ਹਾਲਾਂ, ਟਿਕਟ ਕਾਊਂਟਰਾਂ, ਪਾਰਕਿੰਗ ਸਥਾਨਾਂ, ਯਾਤਰੀਆਂ ਦੇ ਸਾਮਾਨ ਅਤੇ ਹੋਰ ਭੀੜ-ਭਾੜ ਵਾਲੇ ਸਥਾਨਾਂ ਦੀ ਐਂਟੀ-ਸਾਬੋਟਾਜ਼ ਟੀਮਾਂ ਅਤੇ ਪੁਲਿਸ ਪਾਰਟੀਆਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਸਬ ਡਵੀਜ਼ਨ ਵਿਚ ਅਸ਼ੋਕ ਮੀਨਾ ਐੱਸ.ਪੀ. (ਡੀ) ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵਲੋਂ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸੇ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੀ.ਏ.ਆਈ.ਐੱਸ. ਐਪ ਰਾਹੀਂ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਗਈ, ਜਦਕਿ ਵਾਹਨ ਐਪ ਦੀ ਮਦਦ ਨਾਲ ਬੱਸ ਸਟੈਂਡਾਂ ਦੀ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਜਨਤਕ ਥਾਵਾਂ ’ਤੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਸ ਵਸਤੂ ਸੰਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਬੱਸ ਸਟੈਂਡਾਂ ਵਰਗੀਆਂ ਭੀੜ-ਭਾੜ ਵਾਲੀਆਂ ਥਾਵਾਂ ’ਤੇ ਕੀਤੀ ਜਾ ਰਹੀ ਵਿਸ਼ੇਸ਼ ਚੈਕਿੰਗ ਦਾ ਮਕਸਦ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉ ਣਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦੀਆਂ ਗਤੀਵਿਧੀਆਂ ਨੂੰ ਨਾਕਾਮ ਕਰਨਾ ਹੈ। ਅਜਿਹੇ ਸਰਚ ਆਪ੍ਰੇਸ਼ਨ ਤੇ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ’ਚ ਬਰਕਰਾਰ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।