ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਨੇ ਲਾਵਾਰਸ ਲਾਸ਼ ਦਾ ਸਸਕਾਰ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬੀਤੀ 18 ਸਤੰਬਰ ਨੂੰ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੈੱਡਾਂ ਹੇਠ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਸੀ। ਪੁਲਿਸ ਵਲੋਂ ਲਾਸ਼ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਮੋਰਚਰੀ ਵਿਚ 72 ਘੰਟਿਆਂ ਲਈ ਸ਼ਨਾਖਤ ਵਾਸਤੇ ਰਖਵਾਇਆ ਗਿਆ ਸੀ।
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬੀਤੀ 18 ਸਤੰਬਰ ਨੂੰ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੈੱਡਾਂ ਹੇਠ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਸੀ। ਪੁਲਿਸ ਵਲੋਂ ਲਾਸ਼ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਮੋਰਚਰੀ ਵਿਚ 72 ਘੰਟਿਆਂ ਲਈ ਸ਼ਨਾਖਤ ਵਾਸਤੇ ਰਖਵਾਇਆ ਗਿਆ ਸੀ। ਪੁਲਿਸ ਵਲੋਂ ਮ੍ਰਿਤਕ ਦੀ ਸ਼ਨਾਖ਼ਤ ਤੇ ਉਸ ਦੇ ਵਾਰਸਾਂ ਦੀ ਭਾਲ ਲਈ ਯਤਨ ਕੀਤੇ ਗਏ, ਪਰ 72 ਘੰਟਿਆਂ ਦਾ ਸਮਾਂ ਬੀਤਣ ਦੇ ਬਾਵਜੂਦ ਕੋਈ ਵੀ ਵਿਅਕਤੀ ਲਾਸ਼ ਦੀ ਸ਼ਨਾਖ਼ਤ ਕਰਨ ਲਈ ਅੱਗੇ ਨਹੀਂ ਆਇਆ। ਸ਼ਨਾਖ਼ਤ ਨਾ ਹੋਣ ਕਾਰਨ ਪੁਲਿਸ ਵਲੋਂ ਨਿਰਧਾਰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਅਤੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਉਪਰੰਤ ਲਾਵਾਰਸ ਲਾਸ਼ ਦੇ ਅੰਤਿਮ ਸਸਕਾਰ ਲਈ ਥਾਣਾ ਸਿਟੀ ਪੁਲਿਸ ਵਲੋਂ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਤੋਂ ਸਹਿਯੋਗ ਲਿਆ ਗਿਆ । ਸੁਸਾਇਟੀ ਦੇ ਮੈਂਬਰਾਂ ਵਲੋਂ ਥਾਣਾ ਸਿਟੀ ਪੁਲਿਸ ਦੀ ਮੌਜੂਦਗੀ ਵਿਚ ਲਾਵਾਰਸ ਲਾਸ਼ ਦਾ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਦਵਿੰਦਰ ਗਾਂਧੀ, ਰਾਜੂ ਅਰੋੜਾ, ਪ੍ਰਦੀਪ ਮਿੱਤਲ, ਲੱਕੀ ਕੁਮਾਰ, ਲਵਪ੍ਰੀਤ ਸੇਠੀ, ਸੁਰਜੀਤ ਕੁਮਾਰ, ਕਾਲਾ ਚੁੱਘ, ਹੋਰ ਮੈਂਬਰ ਅਤੇ ਥਾਣਾ ਸਿਟੀ ਪੁਲਿਸ ਵਲੋਂ ਏ.ਐੱਸ.ਆਈ. ਲਖਬੀਰ ਸਿੰਘ ਅਤੇ ਕਾਂਸਟੇਬਲ ਮਨਪ੍ਰੀਤ ਕੌਰ ਵੀ ਮੌਜੂਦ ਸਨ।