24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਅਮਰਨਾਥ ਸੇਵਾ ਦਲ ਮਲੋਟ ਦਾ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਸਨਮਾਨ

ਮਲੋਟ, 23 ਸਤੰਬਰ (ਪਾਟਿਲ)-ਕਟੜਾ (ਮਾਤਾ ਵੈਸ਼ਨੂੰ ਦੇਵੀ) ਵਿਖੇ ਸਮਾਰੋਹ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਅਤੇ ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੇ ਚੇਅਰਮੈਨ ਮਨੋਜ ਕੁਮਾਰ ਸਿਨਹਾ ਵਲੋਂ ਬਾਬਾ ਅਮਰਨਾਥ ਸੇਵਾ ਦਲ ਮਲੋਟ ਨੂੰ ਉਚ ਪੱਧਰੀ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਸੰਸਥਾ ਨੂੰ ਇਸ ਸਾਲ ਸ੍ਰੀ ਅਮਰਨਾਥ ਯਾਤਰਾ ਦੌਰਾਨ ਬਾਲਟਾਲ (ਕਸ਼ਮੀਰ) ਵਿਖੇ ਸ਼ਰਧਾਲੂਆਂ ਲਈ ਲਗਾਏ ਗਏ ਵਿਸ਼ਾਲ ਲੰਗਰ ਤੇ ਸੁਚੱਜੇ ਪ੍ਰਬੰਧਾਂ ਲਈ ਇਹ ਮਾਨਤਾ ਦਿੱਤੀ ਗਈ ਹੈ।

ਅਜੀਤ ਡੈਸਕ 24-09-2026
ਮਲੋਟ, 23 ਸਤੰਬਰ (ਪਾਟਿਲ)-ਕਟੜਾ (ਮਾਤਾ ਵੈਸ਼ਨੂੰ ਦੇਵੀ) ਵਿਖੇ ਸਮਾਰੋਹ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਅਤੇ ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੇ ਚੇਅਰਮੈਨ ਮਨੋਜ ਕੁਮਾਰ ਸਿਨਹਾ ਵਲੋਂ ਬਾਬਾ ਅਮਰਨਾਥ ਸੇਵਾ ਦਲ ਮਲੋਟ ਨੂੰ ਉਚ ਪੱਧਰੀ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਸੰਸਥਾ ਨੂੰ ਇਸ ਸਾਲ ਸ੍ਰੀ ਅਮਰਨਾਥ ਯਾਤਰਾ ਦੌਰਾਨ ਬਾਲਟਾਲ (ਕਸ਼ਮੀਰ) ਵਿਖੇ ਸ਼ਰਧਾਲੂਆਂ ਲਈ ਲਗਾਏ ਗਏ ਵਿਸ਼ਾਲ ਲੰਗਰ ਤੇ ਸੁਚੱਜੇ ਪ੍ਰਬੰਧਾਂ ਲਈ ਇਹ ਮਾਨਤਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਾਬਾ ਅਮਰਨਾਥ ਸੇਵਾ ਦਲ ਮਲੋਟ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਬਾਲਟਾਲ ਵਿਖੇ ਬਿਨਾਂ ਕਿਸੇ ਸੁਆਰਥ ਤੋਂ ਦਿਨ-ਰਾਤ ਲੰਗਰ ਦੀ ਸੇਵਾ ਨਿਭਾਈ ਜਾ ਰਹੀ ਹੈ, ਜਿਸ ਵਿਚ ਯਾਤਰੀਆਂ ਲਈ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪੁਖ਼ਤਾ ਇੰਤਜਾਮ ਕੀਤੇ ਜਾਂਦੇ ਹਨ।
ਪਿਛਲੀ ਖ਼ਬਰ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ ਅਗਲੀ ਖ਼ਬਰ ਬਿਜਲੀ ਦਾ ਬਿੱਲ ਭਰਨ ਵਾਸਤੇ ਦਫ਼ਤਰ ਦੇ ਗੇੜੇ ਮਾਰਨ ਲਈ ਮਜਬੂਰ ਨੇ ਖ਼ਪਤਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।