25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਮੋ ਕ੍ਰਿਕਟ ਲੀਗ ਦਾ ਫਾਈਨਲ ਮੈਚ ਅੱਜ ਬਰਕੰਦੀ ਵਿਖੇ ਹੋਵੇਗਾ-ਕੁਲਵੰਤ ਸਿੰਘ ਗਿੱਲ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਨਾਲ ਜੁੜੀ ਨਮੋ ਕ੍ਰਿਕਟ ਲੀਗ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ ਮੁਕਾਬਲਿਆਂ ਦਾ ਫਾਈਨਲ ਮੈਚ 25 ਸਤੰਬਰ ਨੂੰ ਪਿੰਡ ਬਰਕੰਦੀ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਨਮੋ ਕ੍ਰਿਕਟ ਲੀਗ ਦੇ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਫਾਈਨਲ ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਨਕਦ ਇਨਾਮ ਅਤੇ ਟਰਾਫ਼ੀ, ਜਦਕਿ ਉਪ ਜੇਤੂ ਟੀਮ ਨੂੰ 21 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਨਾਲ ਜੁੜੀ ਨਮੋ ਕ੍ਰਿਕਟ ਲੀਗ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ ਮੁਕਾਬਲਿਆਂ ਦਾ ਫਾਈਨਲ ਮੈਚ 25 ਸਤੰਬਰ ਨੂੰ ਪਿੰਡ ਬਰਕੰਦੀ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਨਮੋ ਕ੍ਰਿਕਟ ਲੀਗ ਦੇ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਫਾਈਨਲ ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਨਕਦ ਇਨਾਮ ਅਤੇ ਟਰਾਫ਼ੀ, ਜਦਕਿ ਉਪ ਜੇਤੂ ਟੀਮ ਨੂੰ 21 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਕੁਲਵੰਤ ਸਿੰਘ ਗਿੱਲ ਨੇ ਕਿਹਾ ਕਿ ਨਮੋ ਕ੍ਰਿਕਟ ਲੀਗ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਦੀਆਂ ਹਨ। ਨਮੋ ਕ੍ਰਿਕਟ ਲੀਗ ਦਾ ਅਧਿਕਾਰਤ ਨਾਅਰਾ ਵੀ ‘ਕ੍ਰਿਕਟ ਕਟ ਹਾਂ, ਨਸ਼ੇ ਕੋ ਨਾਂਹ’ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੀ ਜੇਤੂ ਟੀਮ ਨੂੰ ਅਗਲੇ ਪੜਾਅ ਵਿਚ ਪੰਚਕੂਲਾ ਵਿਖੇ ਹੋਣ ਵਾਲੇ ਮੁਕਾਬਲਿਆਂ ਵਿਚ ਭਾਗ ਲੈਣ ਦਾ ਮੌਕਾ ਮਿਲੇਗਾ। ਜਾਣਕਾਰੀ ਅਨੁਸਾਰ ਵੱਖ-ਵੱਖ ਜ਼ੋਨਾਂ ਦੀਆਂ ਜੇਤੂ ਟੀਮਾਂ ਪੰਚਕੂਲਾ ਵਿਖੇ 28 ਸਤੰਬਰ ਤੋਂ 4 ਅਕਤੂਬਰ ਤੱਕ ਹੋਣ ਵਾਲੇ ਅਗਲੇ ਮੁਕਾਬਲਿਆਂ ਵਿਚ ਹਿੱਸਾ ਲੈਣਗੀਆਂ। ਨਮੋ ਕ੍ਰਿਕਟ ਲੀਗ 2026 ਦੀ ਟਰਾਫ਼ੀ ਦਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪੰਚਕੂਲਾ ਵਿਖੇ 3 ਸਤੰਬਰ ਨੂੰ ਉਦਘਾਟਨ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਲੀਗ ਵਿਚ ਪੰਜ ਰਾਜਾਂ ਦੀਆਂ 3 ਹਜ਼ਾਰ ਤੋਂ ਵੱਧ ਟੀਮਾਂ ਦੇ ਭਾਗ ਲੈਣ ਦੀ ਗੱਲ ਕਹੀ ਗਈ ਹੈ। ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਫਾਈਨਲ ਮੈਚ ਵਿਚ ਜੇਤੂ ਟੀਮ ਦੀ ਹੌਂਸਲਾ ਅਫ਼ਜ਼ਾਈ ਲਈ ਪੰਚਕੂਲਾ ਦੇ ਮੇਅਰ ਮਨਵੀਰ ਕੌਰ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚ ਕਟੌਤੀ ਕਰਨ ਦਾ ਦੋਸ਼ ਅਗਲੀ ਖ਼ਬਰ ਯੂਥ ਕਾਂਗਰਸ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।