25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਿਹਤ ਵਿਭਾਗ ਦੇ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚ ਕਟੌਤੀ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਨੇ ਇਕ ਕੰਪਨੀ ਦੇ ਠੇਕੇਦਾਰ ’ਤੇ ਸਿਹਤ ਵਿਭਾਗ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨ ਦੇ ਦੋਸ਼ ਲਗਾਏ ਹਨ। ਜਥੇਬੰਦੀ ਦੇ ਸੂਬਾ ਮੁੱਖ ਸਲਾਹਕਾਰ ਨਵਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਦੋਂ ਕੋਈ ਕਰਮਚਾਰੀ ਇਸ ਸੰਬੰਧੀ ਆਪਣੀ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਕਥਿਤ ਤੌਰ ’ਤੇ ਨੌਕਰੀ ਤੋਂ ਹਟਾਉਣ ਦੀ ਧਮਕੀ ਦਿੱਤੀ ਜਾਂਦੀ ਹੈ।

ਨਵਦੀਪ ਸਿੰਘ ਖ਼ਾਲਸਾ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਨੇ ਇਕ ਕੰਪਨੀ ਦੇ ਠੇਕੇਦਾਰ ’ਤੇ ਸਿਹਤ ਵਿਭਾਗ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨ ਦੇ ਦੋਸ਼ ਲਗਾਏ ਹਨ। ਜਥੇਬੰਦੀ ਦੇ ਸੂਬਾ ਮੁੱਖ ਸਲਾਹਕਾਰ ਨਵਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਦੋਂ ਕੋਈ ਕਰਮਚਾਰੀ ਇਸ ਸੰਬੰਧੀ ਆਪਣੀ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਕਥਿਤ ਤੌਰ ’ਤੇ ਨੌਕਰੀ ਤੋਂ ਹਟਾਉਣ ਦੀ ਧਮਕੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੰਬੰਧਿਤ ਐੱਸ.ਐੱਮ.ਓ. ਤੇ ਸਿਵਲ ਸਰਜਨ ਦੇ ਧਿਆਨ ਵਿਚ ਲਿਆਂਦਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਵਿਭਾਗ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਹੁਣ ਤੱਕ ਠੇਕੇਦਾਰ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ ਤੇ ਕਥਿਤ ਤੌਰ ’ਤੇ ਉਸ ਦੇ ਠੇਕੇ ਵਿਚ ਵਾਧਾ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮਾਮਲਾ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਪੜਤਾਲ ਅਧੀਨ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਕੰਪਨੀ ਦੇ ਠੇਕੇਦਾਰ ਨੂੰ ਮੁੜ ਠੇਕਾ ਦਿੱਤਾ ਗਿਆ ਅਤੇ ਕਥਿਤ ਤੌਰ ’ਤੇ ਕਰਮਚਾਰੀਆਂ ਤੋਂ ਵਸੂਲ ਕੀਤੀ ਗਈ ਰਕਮ ਵਾਪਸ ਨਾ ਕਰਵਾਈ ਗਈ ਤੇ ਦੋਸ਼ਾਂ ਸੰਬੰਧੀ ਵਿਭਾਗੀ ’ਤੇ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਜ਼ਿਲ੍ਹਾ ਜਥੇਬੰਦੀ ਵਲੋਂ ਸੂਬਾ ਕਮੇਟੀ ਨਾਲ ਰਾਬਤਾ ਕਰਕੇ ਸੰਘਰਸ਼ ਉਲੀਕਿਆ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਹਲਕੇ ’ਚ ਯੂਥ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਸਰਗਰਮ ਅਗਲੀ ਖ਼ਬਰ ਨਮੋ ਕ੍ਰਿਕਟ ਲੀਗ ਦਾ ਫਾਈਨਲ ਮੈਚ ਅੱਜ ਬਰਕੰਦੀ ਵਿਖੇ ਹੋਵੇਗਾ-ਕੁਲਵੰਤ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।