25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਮੁਕਤਸਰ ਸਾਹਿਬ ਹਲਕੇ ’ਚ ਯੂਥ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਸਰਗਰਮ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਦੇ ਸੀਨੀਅਰ ਯੂਥ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਸਰਗਰਮ ਨਜ਼ਰ ਆ ਰਹੇ ਹਨ। ਉਹ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਪ੍ਰੇਰ ਰਹੇ ਹਨ।

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਦੇ ਸੀਨੀਅਰ ਯੂਥ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਸਰਗਰਮ ਨਜ਼ਰ ਆ ਰਹੇ ਹਨ। ਉਹ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਪ੍ਰੇਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਬੇਹੱਦ ਮਜ਼ਬੂਤ ਹੋਈ ਹੈ। ਸਿਮਰਜੀਤ ਸਿੰਘ ਭੀਨਾ ਬਰਾੜ ਯੂਥ ਕਾਂਗਰਸ ਦੇ ਸੂਬਾ ਸਕੱਤਰ, ਪੰਚਾਇਤੀ ਰਾਜ ਸੈੱਲ ਯੂਥ ਕਾਂਗਰਸ ਦੇ ਜ਼ਿਲ੍ਹਾ ਚੇਅਰਮੈਨ, ਯੂਥ ਕਾਂਗਰਸ ਦੇ ਡੈਲੀਗੇਟ, ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਾਈਸ ਪ੍ਰਧਾਨ ਤੇ ਪ੍ਰਧਾਨ, ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰ ਰਹੇ ਹਨ। ਉਨ੍ਹਾਂ ਦੇ ਪਿਤਾ ਗੁਰਸੰਤ ਸਿੰਘ ਬਰਾੜ ਲੰਮੇ ਸਮੇਂ ਤੋਂ ਰਾਜਨੀਤਿਕ ਜੀਵਨ ਦੌਰਾਨ ਵੱਖ-ਵੱਖ ਅਹੁਦਿਆਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵੀ ਲੰਮਾ ਸਮਾਂ ਪ੍ਰਧਾਨ ਰਹੇ। ਵਰਨਣਯੋਗ ਹੈ ਕਿ ਸਿਮਰਜੀਤ ਸਿੰਘ ਭੀਨਾ ਬਰਾੜ ਵੀ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਹਨ। ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਕੁਝ ਸਮੇਂ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਸਰਗਰਮ ਨਜ਼ਰ ਆ ਰਹੇ ਹਨ ਤੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਦਿਨਾਂ ਵਿਚ ਉਨ੍ਹਾਂ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਿਧਾਨ ਸਭਾ ਚੋਣਾਂ 2027 ਵਿਚ ਪੰਜਾਬ ’ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਟਿਕਟਾਂ ਦੇਣ ਦੀ ਗੱਲ ਕਹੀ ਗਈ ਸੀ। ਉਸ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਭੀਨਾ ਬਰਾੜ ’ਤੇ ਦਾਅ ਖੇਡਿਆ ਜਾ ਸਕਦਾ ਹੈ। ਜਦੋਂ ਇਸ ਸੰਬੰਧੀ ਸਿਮਰਜੀਤ ਸਿੰਘ ਭੀਨਾ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਤੇ ਵਰਕਰ ਜੋ ਚੋਣ ਲੜਨਾ ਚਾਹੁੰਦੇ ਹਨ, ਟਿਕਟਾਂ ਮੰਗਣੀ ਉਨ੍ਹਾਂ ਦਾ ਹੱਕ ਹੈ, ਅੱਗੇ ਫ਼ੈਸਲਾ ਪਾਰਟੀ ਹਾਈਕਮਾਂਡ ਨੇ ਸਾਰੇ ਪਹਿਲੂ ਵੇਖ ਕੇ ਕਰਨਾ ਹੁੰਦਾ ਹੈ। ਇਸ ਹਲਕੇ ਤੋਂ ਕਾਂਗਰਸ ਪਾਰਟੀ ਜਿਸ ਨੂੰ ਵੀ ਟਿਕਟ ਦਿੰਦੀ ਹੈ, ਸਮੂਹ ਕਾਂਗਰਸੀ ਆਗੂ ਤੇ ਵਰਕਰ ਉਸ ਦੀ ਡੱਟ ਕੇ ਮਦਦ ਕਰਨਗੇ ਤੇ ਇਹ ਸੀਟ ਕਾਂਗਰਸ ਦੀ ਝੋਲੀ ਪਾਉਣਗੇ।
ਪਿਛਲੀ ਖ਼ਬਰ ਜਨਗਣਨਾ 2027 ਸੰਬੰਧੀ ਫ਼ੀਲਡ ਟਰੇਨਰਜ਼ ਦੀ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਸਿਹਤ ਵਿਭਾਗ ਦੇ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚ ਕਟੌਤੀ ਕਰਨ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।