25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਵਿਚ 33 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ) ਪੰਜਾਬ ਅਤੇ ਯੂ. ਟੀ.

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਗਈ। ਇਸ ਦੌਰਾਨ ਪੈਨਸ਼ਨਰਾਂ ਵਲੋਂ ਕੁੱਲ 36 ਸ਼ਿਕਾਇਤਾਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿਚੋਂ ਏ.ਜੀ. ਦਫ਼ਤਰ ਦੀ ਟੀਮ ਵਲੋਂ 33 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਬਾਕੀ 3 ਅਧੂਰੀਆਂ ਸ਼ਿਕਾਇਤਾਂ ਸੰਬੰਧੀ ਲੋੜੀਂਦੇ ਦਸਤਾਵੇਜ਼ ਪ੍ਰਾਪਤ ਹੋਣ ਉਪਰੰਤ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿਚ ਲਿਆਉਣ ਲਈ ਸੰਬੰਧਿਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਗੁਰਕਿਰਨਦੀਪ ਸਿੰਘ ਸਿੱਧੂ, ਏ.ਜੀ. ਦਫ਼ਤਰ ਵਲੋਂ ਸੀਨੀਅਰ ਅਕਾਊਂਟਸ ਅਫ਼ਸਰ ਮਨੰਜੈ ਕੁਮਾਰ ਉਪਾਧਿਆਏ, ਸਹਾਇਕ ਅਕਾਊਂਟਸ ਅਫ਼ਸਰ ਸੁਮਿਤ ਪੰਚਾਲ, ਡਾਟਾ ਐਂਟਰੀ ਆਪ੍ਰੇਟਰ ਹਰੀ ਓਮ ਭੂਰਾ, ਡੀ.ਸੀ. ਦਫ਼ਤਰ ਤੋਂ ਸੁਪਰਡੈਂਟ ਗ੍ਰੇਡ-1 ਜੁਗਰਾਜ ਸਿੰਘ, ਐੱਲ.ਡੀ.ਐੱਮ. ਨਰੇਸ਼ ਕੁਮਾਰ ਤੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤੋਂ ਸੀਨੀਅਰ ਸਹਾਇਕ ਸਾਹਿਬ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਜਨਗਣਨਾ 2027 ਸੰਬੰਧੀ ਫ਼ੀਲਡ ਟਰੇਨਰਜ਼ ਦੀ ਟ੍ਰੇਨਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।