25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਾਂ ਸੰਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਇਸ ਮੌਕੇ ਉਨ੍ਹਾਂ ਸੰਬੰਧਿਤ ਵਿਭਾਗਾਂ ਨਾਲ ਜ਼ਮੀਨੀ ਪੱਧਰ ’ਤੇ ਪਰਾਲੀ ਪ੍ਰਬੰਧਨ ਸੰਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੇ ਸੁਝਾਅ ਵੀ ਪ੍ਰਾਪਤ ਕੀਤੇ।

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਇਸ ਮੌਕੇ ਉਨ੍ਹਾਂ ਸੰਬੰਧਿਤ ਵਿਭਾਗਾਂ ਨਾਲ ਜ਼ਮੀਨੀ ਪੱਧਰ ’ਤੇ ਪਰਾਲੀ ਪ੍ਰਬੰਧਨ ਸੰਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੇ ਸੁਝਾਅ ਵੀ ਪ੍ਰਾਪਤ ਕੀਤੇ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਸਾੜਨ ਨੂੰ ਲੈ ਕੇ 22 ਪਿੰਡ ਹਾਟ-ਸਪਾਟ ਹਨ ਅਤੇ ਉਨ੍ਹਾਂ ਕਿਹਾ ਇਨ੍ਹਾਂ ਪਿੰਡਾਂ ਵਿਚ ਵੱਧ ਤੋਂ ਵੱਧ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਡਰੋਨ ਸਰਵੇਲੈਂਸ ਟੀਮਾਂ ਗਠਿਤ ਕਰਨ ਲਈ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਐੱਸ.ਡੀ.ਐੱਮਜ਼. ਅਤੇ ਡੀ.ਐੱਸ.ਪੀਜ਼. ਨੂੰ ਹਦਾਇਤ ਕੀਤੀ ਪਿੰਡਾਂ ਤੇ ਕਲੱਸਟਰ ਪੱਧਰੀ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਆਪਸੀ ਤਾਲਮੇਲ ਮੀਟਿੰਗਾਂ ਕੀਤੀਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਉਤਸਾਹਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਜਾਵੇ ਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜੋ ਆਧੁਨਿਕ ਮਸ਼ੀਨਰੀ ਅਲਾਟ ਹੋਈ ਹੈ, ਖ਼ਰੀਦੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਭਾਵਾਂ ਨੂੰ ਅਲਾਟ ਹੋਈ ਮਸ਼ੀਨਰੀ ਖ਼ਰੀਦ ਕਰਵਾਉਣੀ ਲਾਜ਼ਮੀ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐੱਸ.ਪੀ. (ਡੀ) ਅਸ਼ੋਕ ਮੀਨਾ, ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ, ਐੱਸ.ਡੀ.ਐੱਮ. ਗਿੱਦੜਬਾਹਾ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਢਿੱਲੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ, ਸਮੂਹ ਬੀ.ਡੀ.ਪੀ.ਓਜ਼. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਸਲਾਂ ਨੂੰ ਐੱਮ.ਐੱਸ.ਪੀ. ’ਤੇ ਖ਼ਰੀਦਣ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ-ਨਿਰਭੈ ਸਿੰਘ ਢੁੱਡੀਕੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਵਿਚ 33 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।