27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਤਕਾ ਮੁਕਾਬਲਿਆਂ ’ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ 11ਵੀਂ ਪੰਜਾਬ ਗੱਤਕਾ ਚੈਂਪੀਅਨਸ਼ਿਪ ਤਲਵੰਡੀ ਸਾਬੋ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਤੋਂ ਵੱਡੀ ਗਿਣਤੀ ’ਚ ਖਿਡਾਰੀਆਂ ਨੇ ਭਾਗ ਲਿਆ।

ਅਜੀਤ ਡੈਸਕ 27-09-2026
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ 11ਵੀਂ ਪੰਜਾਬ ਗੱਤਕਾ ਚੈਂਪੀਅਨਸ਼ਿਪ ਤਲਵੰਡੀ ਸਾਬੋ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਤੋਂ ਵੱਡੀ ਗਿਣਤੀ ’ਚ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੇ ਓਵਰਆਲ ਜੇਤੂ ਰਹਿਣ ਦਾ ਮਾਣ ਹਾਸਿਲ ਕੀਤਾ। ਚੈਂਪੀਅਨਸ਼ਿਪ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਤਗ਼ਮੇ ਜਿੱਤੇ। ਅੰਡਰ-11 ਲੜਕਿਆਂ ਦੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਗੁਰਅਗਮਜੋਤ ਸਿੰਘ, ਅੰਸ਼ਵੀਰ ਸਿੰਘ, ਜੀਵਨਜੋਤ ਸਿੰਘ ਤੇ ਸਮਰਬੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦੇ ਤਗ਼ਮੇ ਜਿੱਤੇ। ਇਸੇ ਤਰ੍ਹਾਂ ਅੰਡਰ-17 ਸਿੰਗਲ ਸੋਟੀ ਟੀਮ ਮੁਕਾਬਲੇ ਵਿਚ ਨਵਦੀਪ ਸਿੰਘ, ਹਰਗੁਣਬੀਰ ਸਿੰਘ ਤੇ ਕਿਵਸਚਿਆਰ ਸਿੰਘ ਨੇ ਤੀਜਾ ਸਥਾਨ ਹਾਸਿਲ ਕਰਦਿਆਂ ਕਾਂਸੀ ਦਾ ਤਗ਼ਮਾ ਜਿੱਤਿਆ। ਅੰਡਰ-14 ਟੀਮ ਦੇ ਡੈਮੋ ਪ੍ਰਦਰਸ਼ਨ ਵਿਚ ਦਾਤਪ੍ਰੀਤ ਸਿੰਘ ਤੇ ਸਾਹਿਬ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦੇ ਤਗ਼ਮੇ ਜਿੱਤੇ। ਇਸ ਮੌਕੇ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਗੱਤਕਾ ਕੋਚ ਭਾਈ ਸਰਬਦੀਪ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਅਨਾਜ ਮੰਡੀ ’ਚ ਨਾਜਾਇਜ਼ ਥੜ੍ਹੇ ਬਣ ਰਹੇ ਹਨ ਸੜਕ ਹਾਦਸਿਆਂ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।