ਜ਼ਿਲ੍ਹਾ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ’ਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਝੰਡੀ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀਆਂ ਅੰਡਰ-14 ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ ਦੀ ਅਗਵਾਈ ਹੇਠ ਖੇਡਦਿਆਂ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
01-10-2026