01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਪਛਾਤੇ ਨੌਜਵਾਨਾਂ ਵੱਲੋਂ ਸੈਲੂਨ ’ਤੇ ਹਮਲਾ- ਦੁਕਾਨ ਮਾਲਕ ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਜਲਾਲਾਬਾਦ ਰੋਡ ’ਤੇ ਸੈਲੂਨ ਚਲਾ ਰਹੇ ਨੌਜਵਾਨ ਦੀ ਦੁਕਾਨ ’ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਮਾਲਕ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਆਸ- ਪਾਸ ਦੇ ਲੋਕਾਂ ਨੇ ਦੱਸਿਆ ਕਿ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਕਰੀਬ ਨੌ ਨੌਜਵਾਨ ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ, ਅਚਾਨਕ ਪਹੁੰਚੇ ਅਤੇ ਸੈਲੂਨ ’ਤੇ ਹਮਲਾ ਕਰ ਦਿੱਤਾ।

ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਜਲਾਲਾਬਾਦ ਰੋਡ ’ਤੇ ਸੈਲੂਨ ਚਲਾ ਰਹੇ ਨੌਜਵਾਨ ਦੀ ਦੁਕਾਨ ’ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਮਾਲਕ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਆਸ- ਪਾਸ ਦੇ ਲੋਕਾਂ ਨੇ ਦੱਸਿਆ ਕਿ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਕਰੀਬ ਨੌ ਨੌਜਵਾਨ ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ, ਅਚਾਨਕ ਪਹੁੰਚੇ ਅਤੇ ਸੈਲੂਨ ’ਤੇ ਹਮਲਾ ਕਰ ਦਿੱਤਾ। ਇੱਥੇ ਭੰਨ ਤੋੜ ਕਰਨ ਤੋਂ ਇਲਾਵਾ ਦੁਕਾਨ ਦੇ ਮਾਲਕ ਨੂੰ ਬੁਰੀ ਤਰ੍ਹਾਂ ਵੱਢ ਟੁੱਕ ਦਿੱਤਾ ਅਤੇ ਉਸਦੇ ਦੋਵੇਂ ਗੁੱਟ ਬੁਰੀ ਤਰ੍ਹਾਂ ਨੁਕਸਾਨੇ ਜਾਣ ਦਾ ਪਤਾ ਲੱਗਿਆ ਹੈ। ਜਿਸ ਨਾਲ ਆਸ ਪਾਸ ਦੁਕਾਨਾਂ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਥੇ ਪਹੁੰਚੇ ਪੁਲਿਸ ਕਰਮਚਾਰੀਆਂ ਨੇ ਦੱਸਿਆ ਕਿ ਸਾਡਾ ਨੇੜੇ ਹੀ ਨਹਿਰੂ ਚੌਂਕ ਵਿੱਚ ਨਾਕਾ ਸੀ, ਘਟਨਾ ਦਾ ਪਤਾ ਲੱਗਣ ਤੇ ਇੱਥੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਨੂੰ ਚੁੱਕਿਆ ਤੇ ਆਟੋ ਰਿਕਸ਼ੇ ਰਾਹੀਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ। ਜ਼ਿਆਦਾ ਦੋਵੇਂ ਗੁੱਟਾਂ ਤੇ ਸੱਟਾਂ ਹਨ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿੱਚ ਜੁੱਟ ਗਈ ਹੈ। ਬਾਜ਼ਾਰ ਵਿੱਚ ਸ਼ਰੇਆਮ ਵਾਪਰੀ ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਅਗਲੀ ਖ਼ਬਰ ਕਾਂਗਰਸੀ ਆਗੂ ਸੁਰਿੰਦਰ ਕੌਰ ਰੰਧਾਵਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਭਾਜਪਾ ਦੀ ਜਲੰਧਰ ਰੈਲੀ ਇੱਕਠ ਪੱਖੋਂ ਇਤਿਹਾਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।