06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਿੰਡ ਮਰਾੜ੍ਹ ਕਲਾਂ ’ਚ ਭਾਈ ਜਸ਼ਨਦੀਪ ਚਹਿਲ ਨੇ ਮੈਡੀਕਲ ਕੈਂਪ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨਦੀਪ ਸਿੰਘ ਚਹਿਲ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਉਣ ਦੀ ਸ਼ੁਰੂ ਕੀਤੀ ਲੜੀ ਤਹਿਤ ਪਿੰਡ ਮਰਾੜ੍ਹ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਵਿਚ ਮਰਾੜ੍ਹ ਕਲਾਂ ਤੋਂ ਇਲਾਵਾ ਬਾਜਾ ਮਰਾੜ੍ਹ, ਵੱਟੂ, ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਕੋਠੇ ਮੱਲਕੇ ਪਿੰਡਾਂ ਦੇ ਲੋਕਾਂ ਨੇ ਵੀ ਹਿੱਸਾ ਲਿਆ।

ਪਿੰਡ ਮਰਾੜ੍ਹ ਕਲਾਂ ਵਿਖੇ ਲਗਾਏ ਗਏ ਕੈਂਪ ਦੌਰਾਨ ਖ਼ੂਨਦਾਨ ਕਰਦੇ ਹੋਏ ਨੌਜਵਾਨ, ਨਾਲ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਤੇ ਹੋਰ। ਅਜੀਤ ਤਸਵੀਰ 06-10-2026
ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨਦੀਪ ਸਿੰਘ ਚਹਿਲ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਉਣ ਦੀ ਸ਼ੁਰੂ ਕੀਤੀ ਲੜੀ ਤਹਿਤ ਪਿੰਡ ਮਰਾੜ੍ਹ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਵਿਚ ਮਰਾੜ੍ਹ ਕਲਾਂ ਤੋਂ ਇਲਾਵਾ ਬਾਜਾ ਮਰਾੜ੍ਹ, ਵੱਟੂ, ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਕੋਠੇ ਮੱਲਕੇ ਪਿੰਡਾਂ ਦੇ ਲੋਕਾਂ ਨੇ ਵੀ ਹਿੱਸਾ ਲਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਕਰੀਬ 600 ਲੋਕਾਂ ਦੀਆਂ ਵੱਖ-ਵੱਖ ਸਿਹਤ ਸਮੱਸਿਆਵਾਂ ਸੰਬੰਧੀ ਮੁਫ਼ਤ ਜਾਂਚ ਕੀਤੀ ਗਈ। ਇਸ ਦੌਰਾਨ ਅੱਖਾਂ ਦੀ ਜਾਂਚ ਤੋਂ ਇਲਾਵਾ ਹੱਡੀਆਂ ਅਤੇ ਜੋੜਾਂ, ਗੋਡਿਆਂ, ਸਰਵਾਈਕਲ ਸਮੇਤ ਹੋਰ ਬਿਮਾਰੀਆਂ ਦੀ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਸਿਹਤ ਸੰਬੰਧੀ ਜ਼ਰੂਰੀ ਸਲਾਹ ਦੇਣ ਦੇ ਨਾਲ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਵਿਚ 250 ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਸਮੇਤ ਵੱਖ-ਵੱਖ ਉਮਰ ਵਰਗ ਦੇ ਲੋਕਾਂ ਨੇ ਕੈਂਪ ਦਾ ਲਾਭ ਲਿਆ। ਇਸ ਮੌਕੇ ਖ਼ੂਨਦਾਨ ਕੈਂਪ ਵੀ ਲਾਇਆ ਗਿਆ, ਜਿਸ ਵਿਚ ਸਵੈ ਇੱਛਤ ਨੌਜਵਾਨਾਂ ਵਲੋਂ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਕਿਹਾ ਕਿ ਭਾਈ ਜਸ਼ਨ ਚਹਿਲ ਵਲੋਂ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਭਾਈ ਜਸ਼ਨ ਚਹਿਲ ਤੇ ਸਹਿਯੋਗੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਸਮਾਜਸੇਵੀ ਕਾਰਜਾਂ ਦੀ ਪ੍ਰਸੰਸਾ ਕੀਤੀ। ਭਾਈ ਜਸ਼ਨਦੀਪ ਚਹਿਲ ਨੇ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਇਸ ਮੌਕੇ ਅਜੈਪਾਲ ਸਿੰਘ ਮਰਾੜ੍ਹ, ਸੁਖਬੀਰ ਸਿੰਘ ਸੰਧੂ ਮਰਾੜ੍ਹ, ਬਲਜੀਤ ਸਿੰਘ ਸਰਪੰਚ ਮਰਾੜ੍ਹ ਕਲਾਂ, ਸਿਕੰਦਰ ਸਿੰਘ ਸਰਪੰਚ ਮੋਤਲੇਵਾਲਾ, ਸਵਰਨ ਸਿੰਘ ਸਰਪੰਚ ਚੱਕ ਮੋਤਲੇਵਾਲਾ, ਬਹਾਲ ਸਿੰਘ ਸਰਪੰਚ ਚੱਕ ਬਾਜਾ ਮਰਾੜ੍ਹ, ਸ਼ੇਰਬਾਜ ਫ਼ੱਤਣਵਾਲਾ ਬਲਾਕ ਪ੍ਰਧਾਨ ਯੂਥ ਕਾਂਗਰਸ ਮੁਕਤਸਰ, ਐਡਵੋਕੇਟ ਗੁਰਵਿੰਦਰ ਢਿੱਲੋਂ, ਪਰਮਵੀਰ ਸਿੰਘ ਸੰਧੂ ਭੰਗੇਵਾਲਾ, ਦਾਹੜਾ ਸਿੰਘ ਵੱਟੂ, ਬੱਗਾ ਬੁੱਢੀਮਾਲ, ਇਕਬਾਲ ਸਿੰਘ ਬਰੀਵਾਲਾ, ਟਹਿਲ ਸਿੰਘ ਬਰੀਵਾਲਾ ਅਤੇ ਜੱਗਰ ਸਿੰਘ ਮੈਂਬਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ‘ਭਾਰਤ ਨੂੰ ਜਾਣੋ’ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।