‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਸ਼ੰਟੀ ਗਗਨੇਜਾ ਨੇ ਘਰ-ਘਰ ਕੀਤਾ ਸੰਪਰਕ
ਮਲੋਟ, 5 ਅਕਤੂਬਰ (ਪਾਟਿਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ‘ਆਪ’ ਆਗੂ ਸੁਨੀਲ ਕੁਮਾਰ ਸ਼ੰਟੀ ਗਗਨੇਜਾ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਆਪ ਆਗੂ ਸੁਨੀਲ ਕੁਮਾਰ ਸ਼ੰਟੀ ਗਗਨੇਜਾ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ। ਤਸਵੀਰ : ਪਾਟਿਲ
06-10-2026