06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਖ਼ੁਸ਼-ਸੋਮ ਨਾਥ ਕਾਲੜਾ

ਮਲੋਟ, 5 ਅਕਤੂਬਰ (ਪਾਟਿਲ)-ਆਮ ਆਦਮੀ ਪਾਰਟੀ ਮਲੋਟ ਸ਼ਹਿਰ ਦੇ ਪ੍ਰਧਾਨ ਸੋਮ ਨਾਥ ਕਾਲੜਾ ਵਲੋਂ ਪਾਰਟੀ ਵਰਕਰਾਂ ਤੇ ਆਗੂਆਂ ਸਮੇਤ ਸ਼ਹਿਰ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ।

ਅਜੀਤ ਡੈਸਕ 06-10-2026
ਮਲੋਟ, 5 ਅਕਤੂਬਰ (ਪਾਟਿਲ)-ਆਮ ਆਦਮੀ ਪਾਰਟੀ ਮਲੋਟ ਸ਼ਹਿਰ ਦੇ ਪ੍ਰਧਾਨ ਸੋਮ ਨਾਥ ਕਾਲੜਾ ਵਲੋਂ ਪਾਰਟੀ ਵਰਕਰਾਂ ਤੇ ਆਗੂਆਂ ਸਮੇਤ ਸ਼ਹਿਰ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ। ਸੋਮ ਨਾਥ ਕਾਲੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਕਾਸ ਕਾਰਜ ਵੀ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਲੋਟ ਹਲਕੇ ਵਿਚ ਵੀ ਕੈਬਨਿਟ ਮੰਤਰੀ ਤੇ ਮਲੋਟ ਵਿਧਾਇਕਾ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਲਗਾਤਾਰ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਸੰਪਰਕ ਦੌਰਾਨ ਲੋਕਾਂ ਵਲੋਂ ਸਰਕਾਰ ਦੀਆਂ ਸਕੀਮਾਂ ਤੇ ਮਲੋਟ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਰਿਹਾ ਹੈ ਅਤੇ ਮਲੋਟ ਵਿਚ ਹੋ ਰਹੇ ਵਿਕਾਸ ਕਾਰਜਾਂ ਨਾਲ ਸ਼ਹਿਰ ਦੀਆਂ ਕਈ ਪੁਰਾਣੀਆਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਬਣੀ ਹੈ। ਇਸ ਮੌਕੇ ਮਾ. ਗਿਰਧਾਰੀ ਲਾਲ ਸੇਤੀਆ, ਪ੍ਰਧਾਨ ਸਤਪਾਲ, ਪ੍ਰਵੀਨ ਕੁਮਾਰ ਅਤੇ ਦਰਸ਼ਨਾ ਰਾਣੀ ਸਮੇਤ ਪਾਰਟੀ ਦੇ ਹੋਰ ਵਰਕਰ ਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਸਰਦਾਰਨੀ ਮਹਿੰਦਰ ਕੌਰ ਅਗਲੀ ਖ਼ਬਰ ਮਲੋਟ ਵਪਾਰ ਮੰਡਲ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।