07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਐਸ.ਡੀ. ਸਕੂਲ ਦੇ ਟੇਬਲ ਟੈਨਿਸ ਖਿਡਾਰੀਆਂ ਨੇ ਸੂਬਾ ਪੱਧਰ ’ਤੇ ਬਣਾਈ ਜਗ੍ਹਾ

ਮਲੋਟ, 6 ਅਕਤੂਬਰ (ਪਾਟਿਲ)-ਐਸ. ਡੀ.

ਅਜੀਤ ਡੈਸਕ 07-10-2026
ਮਲੋਟ, 6 ਅਕਤੂਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਟੇਬਲ ਟੈਨਿਸ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਅੰਡਰ-14 ਵਰਗ ਵਿਚ ਆਦਿਲ ਪੁੱਤਰ ਰੁਪੇਸ਼ ਕੁਮਾਰ ਅਤੇ ਅਭਿਨਵ ਪੁੱਤਰ ਬਲਵਿੰਦਰ ਸਿੰਘ ਨੇ ਅਤੇ ਅੰਡਰ-17 ਵਰਗ ਵਿਚ ਅਨਕੇਤ ਗਲੋਤਰਾ ਪੁੱਤਰ ਰੁਪੇਸ਼ ਕੁਮਾਰ ਤੇ ਨੀਰਜ ਗੋਂਦਾਰਾ ਪੁੱਤਰ ਅਨਿਲ ਕੁਮਾਰ ਗੋਂਦਾਰਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੀ ਸਮੂਹ ਕਮੇਟੀ ਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਜੇਤੂ ਵਿਦਿਆਰਥੀਆਂ, ਫ਼ਿਜੀਕਲ ਇੰਚਾਰਜ ਰਾਹੁਲ ਸ਼ਰਮਾ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਾਰਕਿਟ ਕਮੇਟੀ ਗਿੱਦੜਬਾਹਾ ਦੀ ਚੇਅਰਮੈਨੀ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਅਗਲੀ ਖ਼ਬਰ ਪੰਜਾਬ ਸਰਕਾਰ ਬਣੀ ਬੇਸਹਾਰਾ ਗਊਧਨ ਦਾ ਸਹਾਰਾ-ਉਪ ਚੇਅਰਮੈਨ ਕੀਮਤੀ ਭਗਤ ਗਊਸ਼ਾਲਾਵਾਂ ਨੂੰ ਵੰਡੇ ਗਏ ਰਜਿਸਟ੍ਰੇਸ਼ਨ ਸਰਟੀਫ਼ਿਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।