07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਹੋਈ

ਜੈਤੋ, 6 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ’ਚ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਸਤੰਬਰ ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 07-10-2026
ਜੈਤੋ, 6 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ’ਚ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਸਤੰਬਰ ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਿਹੜੀ ਮਿਤੀ 10 ਅਕਤੂਬਰ 2026 ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਣੀ ਹੈ, ਉਸ ਵਿਚ ਜਾਣ ਲਈ ਸਮੂਹ ਪੈਨਸ਼ਨਰਾਂ ਨੂੰ ਆਪਣੇ ਨਾਮ ਪ੍ਰਧਾਨ ਗੁਰਦੀਪ ਸਿੰਘ ਨੂੰ ਲਿਖਵਾਉਣ ਬਾਰੇ ਕਿਹਾ ਗਿਆ ਹੈ। ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਉਨ੍ਹਾਂ ਦੀਆਂ ਪੂਰੀਆਂ ਮੰਗਾਂ ਨਾ ਮੰਨਣ ਕਰਕੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਸਮੂਹ ਪੈਨਸ਼ਨਰਾਂ ਵਲੋਂ ਸੁਰਿੰਦਰ ਪਾਲ ਝੱਖੜਵਾਲਾ, ਪ੍ਰਧਾਨ ਗੁਰਦੀਪ ਸਿੰਘ, ਡਾ. ਹੇਮ ਰਾਜ ਚੋਪੜਾ, ਜਸਵੰਤ ਸਿੰਘ ਝੱਖੜਵਾਲਾ ਅਤੇ ਬਲਤੇਜ ਕੁਮਾਰ ਗੋਇਲ ਦਾ ਜਨਮ ਦਿਹਾੜਾ ਮਨਾਕੇ ਖੁਸ਼ੀ ਸਾਂਝੀ ਕੀਤੀ ਗਈ ਅਤੇ ਰਾਮ ਲਾਲ ਵਾਟਰ ਸਪਲਾਈ ਵਿਭਾਗ, ਨਰੇਸ਼ ਕੁਮਾਰ ਜੈਤੋ ਅਤੇ ਸ਼ੰਕਰ ਰਾਮ ਮੱਲ੍ਹਣ ਸੇਲ ਟੈਕਸ ਵਿਭਾਗ ਨੂੰ ਨਵੇਂ ਮੈਂਬਰ ਵਜੋਂ ਸ਼ਾਮਿਲ ਹੋਣ ’ਤੇ ਵਧਾਈ ਦਿੱਤੀ। ਇਸ ਮੌਕੇ ਸਮੂਹ ਪੈਨਸ਼ਨਰਾਂ ਵਲੋਂ ਹਰੀ ਪ੍ਰਕਾਸ਼ ਬਰਗਾੜੀ ਅਤੇ ਮਾਸਟਰ ਜਗਤਾਰ ਸਿੰਘ ਦਬੜ੍ਹੀਖਾਨਾ ਦੀ ਭੈਣ ਸੁਜਾਨ ਕੌਰ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੀਟਿੰਗ ਵਿਚ ਬਾਬਾ ਵੀਰ ਸਿੰਘ, ਮੇਲਾ ਰਾਮ ਗੋਇਲ, ਜਗਦੀਸ਼ ਰਾਏ ਅਰੋੜਾ, ਸੁਰਿੰਦਰ ਪਾਲ ਲੂੰਬਾ, ਸੂਬਾ ਸਿੰਘ ਰਾਮੇਆਣਾ, ਚਰਨਜੀਤ ਸਿੰਘ ਬਰਾੜ, ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ, ਜਸਵੰਤ ਸਿੰਘ ਝੱਖੜ੍ਹਵਾਲਾ ਅਤੇ ਮੁਖਤਿਆਅਰ ਸਿੰਘ ਬਿਸ਼ਨੰਦੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਬਲਜਿੰਦਰ ਸਿੰਘ ਬਰਾੜ, ਕੁਲਵੰਤ ਸਿੰਘ ਕਰੀਰਵਾਲੀ, ਵਿੱਤ ਸਕੱਤਰ ਮੇਜਰ ਸਿੰਘ, ਸੁਖਦੇਵ ਸਿੰਘ ਝੱਖੜਵਾਲਾ, ਮਾਹਲਾ ਸਿੰਘ ਅਜਿੱਤਗਿੱਲ, ਵਿਜੈ ਕੁਮਾਰ, ਪਰਮਜੀਤ ਕੌਰ, ਜਸਵਿੰਦਰ ਕੌਰ, ਬਲਦੇਵ ਸਿੰਘ ਮੱਲਾ, ਪ੍ਰੈਸ ਸਕੱਤਰ ਜਗਜੀਤ ਸਿੰਘ, ਸ਼ੇਰ ਸਿੰਘ ਚੰਦਭਾਨ, ਮੇਜਰ ਸਿੰਘ ਰੋੜੀਕਪੂਰਾ, ਜੱਗ ਸਿੰਘ, ਅਜਿੱਤਗਿੱਲ, ਸੁਰੇਸ਼ ਕੁਮਾਰ ਗੋਇਲ, ਪ੍ਰਕਾਸ਼ ਚੰਦ, ਦ ਰਸ਼ਨ ਕੁਮਾਰ ਚੰਦਭਾਨ, ਗੁਰਜੰਟ ਸਿੰਘ ਢੈਪਈ, ਬਲਦੇਵ ਕ੍ਰਿਸ਼ਨ, ਪਿਆਰੇ ਲਾਲ ਅਤੇ ਜਗਸੀਰ ਸਿੰਘ ਕੋਟਕਪੂਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਾਮਿਲ ਹੋਏ। ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਾਰਕਿਟ ਕਮੇਟੀ ਗਿੱਦੜਬਾਹਾ ਦੀ ਚੇਅਰਮੈਨੀ ਨੂੰ ਲੈ ਕੇ ਭੰਬਲਭੂਸਾ ਬਰਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।