08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਚੱਕ ਉਤਾਰ ਸਿੰਘ ਵਾਲਾ ਵਿਖੇ ਨਵੀਂ ਇਕਾਈ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਤੇ ਲੋਕਾਂ ਨੂੰ ਜਥੇਬੰਦੀ ਨਾਲ ਜੋੜਨ ਦੀ ਮੁਹਿੰਮ ਤਹਿਤ ਪਿੰਡ ਚੱਕ ਉਤਾਰ ਸਿੰਘ ਵਾਲਾ ਗੋਬਿੰਦ ਨਗਰੀ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਬਲਜੀਤ ਸਿੰਘ ਫ਼ੌਜੀ ਝਬੇਲਵਾਲੀ ਅਤੇ ਗੁਰਮੀਤ ਸਿੰਘ ਸੰਗਰਾਣਾ ਨੇ ਕਿਹਾ ਕਿ ਕਿਸਾਨੀ ਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਦਾ ਲਾਮਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ।

ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਤੇ ਲੋਕਾਂ ਨੂੰ ਜਥੇਬੰਦੀ ਨਾਲ ਜੋੜਨ ਦੀ ਮੁਹਿੰਮ ਤਹਿਤ ਪਿੰਡ ਚੱਕ ਉਤਾਰ ਸਿੰਘ ਵਾਲਾ ਗੋਬਿੰਦ ਨਗਰੀ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਬਲਜੀਤ ਸਿੰਘ ਫ਼ੌਜੀ ਝਬੇਲਵਾਲੀ ਅਤੇ ਗੁਰਮੀਤ ਸਿੰਘ ਸੰਗਰਾਣਾ ਨੇ ਕਿਹਾ ਕਿ ਕਿਸਾਨੀ ਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਦਾ ਲਾਮਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ। ਆਗੂਆਂ ਨੇ ਕਿਹਾ ਕਿ ਕਿਸਾਨੀ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੀ ਹੈ ਅਤੇ ਸਰਕਾਰਾਂ ਦੀਆਂ ਨੀਤੀਆਂ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਦੀਆਂ ਕਿਸਾਨੀ ਸੰਬੰਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਮਰੀਕਾ ਤੇ ਯੂਰਪੀ ਦੇਸ਼ਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਦਾ ਖੇਤੀਬਾੜੀ ਤੇ ਕਿਸਾਨੀ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸ ਮੌਕੇ ਸਰਬਸੰਮਤੀ ਨਾਲ ਦਲਜੀਤ ਸਿੰਘ ਨੂੰ ਪ੍ਰਧਾਨ, ਬਲਕਾਰ ਸਿੰਘ ਨੂੰ ਮੀਤ ਪ੍ਰਧਾਨ, ਜਸਵੰਤ ਸਿੰਘ ਨੂੰ ਖ਼ਜ਼ਾਨਚੀ ਅਤੇ ਗੁਰਚਰਨ ਸਿੰਘ ਨੂੰ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਜਗਸੀਰ ਸਿੰਘ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਗੁਰਸੇਵਕ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਗੁਰਸਰੂਪ ਸਿੰਘ, ਬਲਜੀਤ ਸਿੰਘ, ਮਨਮੀਤ ਸਿੰਘ, ਦਲਜੀਤ ਸਿੰਘ, ਬਲਵੀਰ ਸਿੰਘ, ਬਲਕਾਰ ਸਿੰਘ, ਮਸਤਾਨ ਸਿੰਘ, ਜਗਸੀਰ ਸਿੰਘ ਢਿੱਲੋਂ ਅਤੇ ਗਰਮੇਲ ਸਿੰਘ ਨੂੰ ਇਕਾਈ ਦੇ ਮੈਂਬਰ ਚੁਣਿਆ ਗਿਆ। ਨਵੀਂ ਚੁਣੀ ਇਕਾਈ ਨੇ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨਾਂ ਦੇ ਹੱਕਾਂ ਲਈ ਜਥੇਬੰਦੀ ਵਲੋਂ ਕੀਤੇ ਜਾਣ ਵਾਲੇ ਸੰਘਰਸ਼ ਵਿਚ ਸਰਗਰਮ ਭੂਮਿਕਾ ਨਿਭਾਏਗੀ। ਇਸ ਮੌਕੇ ਜਸਵੰਤ ਸਿੰਘ ਭੁੱਲਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫਤਹਿ ਸਿੰਘ ਬਾਦਲ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖ਼ਤ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।