ਦਸਮੇਸ਼ ਖ਼ਾਲਸਾ ਕਾਲਜ ਵਿਖੇ ਰੂ-ਬਰੂ ਸਮਾਗਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਦਬੀ ਪਰਿਕਰਮਾ ਮੰਚ ਵਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਦਬੀ ਪਰਿਕਰਮਾ ਮੰਚ ਦੇ ਪ੍ਰਧਾਨ ਕਸ਼ਮੀਰੀ ਲਾਲ ਚਾਵਲਾ ਅਤੇ ਹਾਇਕੂ ਮੰਚ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਾਹਿਤ ਦੀ ਮਹੱਤਤਾ ਤੋਂ ਜਾਣੂ ਕਰਵਾਇਆ।
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਦਬੀ ਪਰਿਕਰਮਾ ਮੰਚ ਵਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਦਬੀ ਪਰਿਕਰਮਾ ਮੰਚ ਦੇ ਪ੍ਰਧਾਨ ਕਸ਼ਮੀਰੀ ਲਾਲ ਚਾਵਲਾ ਅਤੇ ਹਾਇਕੂ ਮੰਚ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਾਹਿਤ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਸਾਹਿਤ ਦੇ ਨਵੀਨ ਰੂਪ ਹਾਇਕੂ ਦੀ ਉਤਪਤੀ ਅਤੇ ਇਸ ਦੇ ਵਿਕਾਸ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਦਬੀ ਪਰਿਕਰਮਾ ਮੰਚ ਵਲੋਂ ਕਾਲਜ ਦੀ ਲਾਇਬ੍ਰੇਰੀ ਲਈ 101 ਪੁਸਤਕਾਂ ਭੇਟ ਕੀਤੀਆਂ ਗਈਆਂ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਉਪਲ ਨੇ ਸਾਹਿਤਕ ਯੋਗਦਾਨ ਲਈ ਕਸ਼ਮੀਰੀ ਲਾਲ ਚਾਵਲਾ ਤੇ ਜਰਨੈਲ ਸਿੰਘ ਨੂੰ ਵਧਾਈ ਦਿੰਦਿਆਂ ਸਨਮਾਨ ਚਿੰਨ੍ਹ ਭੇਟ ਕੀਤੇ। ਕਾਲਜ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਉਪਿੰਦਰਪਾਲ ਸਿੰਘ ਸੰਧੂ ਅਤੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।