ਭਾਕਿਯੂ (ਕਾਦੀਆਂ) ਨੇ ਦਿੱਤਾ ਮੰਗ ਪੱਤਰ ਡੀ . ਏ . ਪੀ . ਖ਼ਾਦ ਦਾ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਪ੍ਰਾਪਤ ਕੀਤਾ, ਜਿਸ ਵਿਚ ਦੱਸਿਆ ਗਿਆ ਕਿ ਕਣਕ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ ਤੇ ਆਲੂਆਂ ਸਮੇਤ ਹੋਰ ਸਬਜ਼ੀਆਂ ਦੀ ਬਿਜਾਈ ਵੀ ਸ਼ੁਰੂ ਕਰਨ ਦੀ ਤਿਆਰੀ ਹੈ, ਪਰ ਕਿਸਾਨਾਂ ਨੂੰ ਡੀ.
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਪ੍ਰਾਪਤ ਕੀਤਾ, ਜਿਸ ਵਿਚ ਦੱਸਿਆ ਗਿਆ ਕਿ ਕਣਕ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ ਤੇ ਆਲੂਆਂ ਸਮੇਤ ਹੋਰ ਸਬਜ਼ੀਆਂ ਦੀ ਬਿਜਾਈ ਵੀ ਸ਼ੁਰੂ ਕਰਨ ਦੀ ਤਿਆਰੀ ਹੈ, ਪਰ ਕਿਸਾਨਾਂ ਨੂੰ ਡੀ. ਏ. ਪੀ. ਖ਼ਾਦ ਬਿਲਕੁਲ ਵੀ ਨਹੀਂ ਮਿਲ ਰਹੀ। ਇਸ ਲਈ ਤੁਰੰਤ ਐਕਸ਼ਨ ਲੈ ਕੇ ਡੀ. ਏ. ਪੀ. ਖ਼ਾਦ ਦਾ ਪ੍ਰਬੰਧ ਕੀਤਾ ਜਾਵੇ। ਜਮ੍ਹਾਂਖੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਦੁਕਾਨਦਾਰਾਂ ਅਤੇ ਸੁਸਾਇਟੀਆਂ ਦੇ ਬਾਹਰ ਸਟਾਕ ਬੋਰਡ ਲਗਾਏ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਉਨ੍ਹਾਂ ਕੋਲ ਕਿੰਨਾ ਮਾਲ ਉਪਲਬਧ ਹੈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਚ ਰੇਤਾ ਤੇ ਬਜਰੀ ਵੇਚਣ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਝੋਨੇ ਦੀ ਜਿਨਸ ਲਾਹੁਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਸੁਖਦੇਵ ਸਿੰਘ ਆਸਾ ਬੁੱਟਰ ਬਲਾਕ ਪ੍ਰਧਾਨ ਦੋਦਾ, ਸੁਰਜੀਤ ਸਿੰਘ ਰੁਪਾਣਾ ਜ਼ਿਲ੍ਹਾ ਖ਼ਜ਼ਾਨਚੀ, ਨਿਰਮਲ ਸਿੰਘ ਸੰਗੂਧੌਣ ਪ੍ਰੈੱਸ ਸਕੱਤਰ, ਦਰਸ਼ਨ ਸਿੰਘ ਸੰਧੂ ਤੇ ਸ਼ਿਵਰਾਜ ਸਿੰਘ ਭੰਗਚੜੀ ਆਦਿ ਹਾਜ਼ਰ ਸਨ।