11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਐਮ.ਐਮ.ਡੀ. ਡੀ.ਏ.ਵੀ. ਕਾਲਜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਗਿੱਦੜਬਾਹਾ, 10 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਐਮ. ਐਮ.

ਅਜੀਤ ਡੈਸਕ 11-10-2026
ਗਿੱਦੜਬਾਹਾ, 10 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਐਮ.ਐਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐਨ.ਐਸ.ਐਸ. ਵਿਭਾਗ ਵਲੋਂ ਪ੍ਰਿੰਸੀਪਲ ਪ੍ਰੋਫ਼ੈਸਰ ਰਾਜੇਸ਼ ਮਹਾਜਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪ੍ਰੋਫ਼ੈਸਰ ਅੰਜਲੀ ਤੇ ਡਾ. ਜਸਵਿੰਦਰ ਬਾਘਲਾ ਦੀ ਅਗਵਾਈ ਹੇਠ ਵਲੰਟੀਅਰਾਂ ਲਈ ਪੋਕਸੋ ਐਕਟ ਅਤੇ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਕਾਨੂੰਨੀ ਅਧਿਕਾਰਾਂ, ਸਮਾਜਿਕ ਜ਼ਿੰਮੇਵਾਰੀਆਂ ਤੇ ਇੰਟਰਨੈਟ ਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਵਿਚ ਪੁਲਿਸ ਵਿਭਾਗ ਤੋਂ ਏ.ਐਸ.ਆਈ. ਪਰਮਿੰਦਰ ਕੌਰ, ਹੈੱਡ ਕਾਂਸਟੇਬਲ ਅਮਰਜੀਤ ਕੌਰ ਅਤੇ ਹੈੱਡ ਕਾਂਸਟੇਬਲ ਲਵਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਏ.ਐਸ.ਆਈ. ਪਰਮਿੰਦਰ ਕੌਰ ਨੇ ਪੋਕਸੋੋ ਐਕਟ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਨੂੰ ਨਜ਼ਰਅੰਦਾਜ ਨਹੀਂ ਕਰਨਾ ਚਾਹੀਦਾ, ਸਗੋਂ ਅਜਿਹੀ ਸਥਿਤੀ ਸਾਹਮਣੇ ਆਉਣ ’ਤੇ ਸੰਬੰਧਿਤ ਅਧਿਕਾਰੀਆਂ ਨੂੰ ਸੂਚਿਤ ਕਰਨਾ ਚਾਹੀਦਾ ਹੈ। ਇਸ ਮੌਕੇ ਹੈੱਡ ਕਾਂਸਟੇਬਲ ਅਮਰਜੀਤ ਕੌਰ ਨੇ ਸਾਈਬਰ ਕ੍ਰਾਈਮ ਦੇ ਵਧ ਰਹੇ ਮਾਮਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਮੋਬਾਇਲ ਫ਼ੋਨ ਤੇ ਇੰਟਰਨੈੱਟ ਦੀ ਵਰਤੋਂ ਦੌਰਾਨ ਸਾਵਧਾਨੀ ਵਰਤਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਆਨਲਾਈਨ ਧੋਖਾਧੜੀ, ਫ਼ਰਜ਼ੀ ਲਿੰਕਾਂ, ਅਣਜਾਣ ਕਾਲਾਂ, ਸੋਸ਼ਲ ਮੀਡੀਆ ਰਾਹੀਂ ਹੋਣ ਵਾਲੀਆਂ ਧੋਖਾਧੜੀਆਂ ਅਤੇ ਨਿੱਜੀ ਜਾਣਕਾਰੀ ਦੀ ਦੁਰਵਰਤੋਂ ਵਰਗੇ ਖ਼ਤਰਿਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰਾਂ ਵਿਚ ਪ੍ਰੋਫ਼ੈਸਰ ਸਰਿਤਾ, ਰੋਮਨ ਕੁਮਾਰ, ਪ੍ਰੋਫ਼ੈਸਰ ਜਸਪ੍ਰੀਤ ਕੌਰ, ਪ੍ਰੋਫ਼ੈਸਰ ਏਕਤਾ, ਪ੍ਰੋਫ਼ੈਸਰ ਹਰਦੀਪ ਕੌਰ, ਪ੍ਰੋਫ਼ੈਸਰ ਸੁਖਪ੍ਰੀਤ ਕੌਰ ਅਤੇ ਪ੍ਰੋਫ਼ੈਸਰ ਜਸਵਿੰਦਰ ਸਿੰਘ ਤੋਂ ਇਲਾਵਾ ਰਿੰਕੂ ਆਦੀਵਾਲ ਅਤੇ ਵਿਨੋਦ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਪ੍ਰਿੰ. ਡਾ. ਰਾਜੇਸ਼ ਕੁਮਾਰ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਦੀ ਸੂਚੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।