11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਮੀਟਿੰਗਾਂ ਦਾ ਦੌਰ ਕੀਤਾ ਤੇਜ਼

ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਕਾਫੀ ਸਮੇਂ ਤੋਂ ਹਲਕਾ ਤਲਵੰਡੀ ਸਾਬੋ ‘ਚ ਕਾਂਗਰਸ ਪਾਰਟੀ ਵਲੋਂ ਸਰਗਰਮ ਤੇ ਟਿਕਟ ਦੇ ਦਾਅਵੇਦਾਰਾਂ ‘ਚ ਸ਼ਾਮਿਲ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਪਿਛਲੇ ਸਮੇਂ ਤੋਂ ਆਰੰਭੇ ਮੀਟਿੰਗਾਂ ਦੇ ਦੌਰ ਨੂੰ ਤੇਜ਼ ਕਰਦਿਆਂ ਪਿੰਡ ਜੀਵਨ ਸਿੰਘ ਵਾਲਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਕਾਂਗਰਸੀ ਆਗੂ ਦੀ ਮੀਡੀਆ ਟੀਮ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਾਂਗਰਸੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਲੋਕਾਂ ਤੱਕ ਕਾਂਗਰਸ ਪਾਰਟੀ ਦੀਆਂ ਭਵਿੱਖੀ ਨੀਤੀਆਂ ਲੈ ਕੇ ਜਾਣ ਲਈ ਕਿਹਾ ਉੱਥੇ ਸੱਤਾਧਿਰ ਆਮ ਆਦਮੀ ਪਾਰਟੀ ਦੀਆਂ ਅਸਫਲਤਾਵਾਂ ਤੋਂ ਵੀ ਜਾਣੂੰ ਕਰਵਾਉਣ ਲਈ ਕਿਹਾ।

ਅਜੀਤ ਡੈਸਕ 11-10-2026
ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਕਾਫੀ ਸਮੇਂ ਤੋਂ ਹਲਕਾ ਤਲਵੰਡੀ ਸਾਬੋ ‘ਚ ਕਾਂਗਰਸ ਪਾਰਟੀ ਵਲੋਂ ਸਰਗਰਮ ਤੇ ਟਿਕਟ ਦੇ ਦਾਅਵੇਦਾਰਾਂ ‘ਚ ਸ਼ਾਮਿਲ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਪਿਛਲੇ ਸਮੇਂ ਤੋਂ ਆਰੰਭੇ ਮੀਟਿੰਗਾਂ ਦੇ ਦੌਰ ਨੂੰ ਤੇਜ਼ ਕਰਦਿਆਂ ਪਿੰਡ ਜੀਵਨ ਸਿੰਘ ਵਾਲਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਕਾਂਗਰਸੀ ਆਗੂ ਦੀ ਮੀਡੀਆ ਟੀਮ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਾਂਗਰਸੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਲੋਕਾਂ ਤੱਕ ਕਾਂਗਰਸ ਪਾਰਟੀ ਦੀਆਂ ਭਵਿੱਖੀ ਨੀਤੀਆਂ ਲੈ ਕੇ ਜਾਣ ਲਈ ਕਿਹਾ ਉੱਥੇ ਸੱਤਾਧਿਰ ਆਮ ਆਦਮੀ ਪਾਰਟੀ ਦੀਆਂ ਅਸਫਲਤਾਵਾਂ ਤੋਂ ਵੀ ਜਾਣੂੰ ਕਰਵਾਉਣ ਲਈ ਕਿਹਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕ ਇਹ ਗੱਲ ਭਲੀਭਾਂਤ ਸਮਝ ਚੁੱਕੇ ਹਨ ਕਿ ਰੰਗਲਾ ਪੰਜਾਬ ਬਣਾਉਣ ਦੇ ਨਾਅਰੇ ਨਾਲ ਸੱਤਾ ‘ਚ ਆਈ ਇਸ ਪਾਰਟੀ ਨੇ ਪੰਜਾਬ ਨੂੰ ਬੀਤੇ ਸਮਿਆਂ ਦੇ ਯੂ.ਪੀ ਤੇ ਬਿਹਾਰ ਵਰਗੇ ਹਾਲਾਤ ਦੇ ਰੂ ਬ ਰੂ ਕਰਵਾ ਦਿੱਤਾ ਹੈ ਤੇ ਅੱਜ ਵਪਾਰੀ ਜਾਂ ਕਾਰੋਬਾਰੀ ਤਾਂ ਛੱਡੋ ਸਗੋਂ ਆਮ ਦੁਕਾਨਦਾਰ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਬਲਵਿੰਦਰ ਸਿੰਘ ਬਲਾਕ ਪ੍ਰਧਾਨ ਕਾਂਗਰਸ ਕਿਸਾਨ ਸੈੱਲ, ਰਣਬੀਰ ਸਿੰਘ ਸ਼ੇਖਪੁਰਾ ਜ਼ਿਲ੍ਹਾ ਮੀਤ ਪ੍ਰਧਾਨ, ਜਗਤਾਰ ਮੈਨੂੰਆਣਾ, ਕੁਲਦੀਪ ਸਿੰਘ ਮੈਂਬਰ, ਜੱਗਾ ਸਿੰਘ ਮੈਂਬਰ, ਮਲਕੀਤ ਸਿੰਘ ਮੈਂਬਰ, ਮੱਖਣ ਸਿੰਘ, ਨਰਜੀਤ ਸਿੰਘ, ਪੰਕਜ ਕੁਮਾਰ, ਮਾਸ਼ਾ ਸਿੰਘ, ਗੁਰਵਿੰਦਰ ਗੱਗੀ ਕੌਰੇਆਣਾ, ਜਸਵਿੰਦਰ ਬੰਗੀ ਨਿਹਾਲ, ਰਾਮ ਕੁਮਾਰ, ਪ੍ਰਗਟ ਸਿੰਘ, ਲਾਲੀ ਤੇ ਦੀਪਕ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸੰਬੰਧੀ ਦਿਵਸ ਮਨਾਇਆ ਅਗਲੀ ਖ਼ਬਰ ਰਗਬੀ ਖੇਡ ਲਈ ਟਰਾਇਲ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।