-ਅੰਤਰ ਜ਼ਿਲ੍ਹਾ ਸਕੂਲ ਖੇਡਾਂ-
ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ’ਚ ਬਠਿੰਡਾ ਦੀ ਟੀਮ ਬਣੀ ਚੈਂਪੀਅਨ
ਬਠਿੰਡਾ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੀਆਂ 70ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ । ਖੇਡਾਂ ਦੇ ਫ਼ਾਈਨਲ ਮੁਕਾਬਲੇ ’ਚ ਬਠਿੰਡਾ ਦੀ ਟੀਮ ਨੇ ਮਾਨਸਾ ਨੂੰ 9-8 ਦੇ ਫ਼ਰਕ ਨਾਲ ਹਰਾ ਕੇ ‘ਚੈਂਪੀਅਨ’ ਬਣਨ ਦਾ ਮਾਣ ਹਾਸਿਲ ਕੀਤਾ ।
ਬਠਿੰਡਾ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੀਆਂ 70ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ । ਖੇਡਾਂ ਦੇ ਫ਼ਾਈਨਲ ਮੁਕਾਬਲੇ ’ਚ ਬਠਿੰਡਾ ਦੀ ਟੀਮ ਨੇ ਮਾਨਸਾ ਨੂੰ 9-8 ਦੇ ਫ਼ਰਕ ਨਾਲ ਹਰਾ ਕੇ ‘ਚੈਂਪੀਅਨ’ ਬਣਨ ਦਾ ਮਾਣ ਹਾਸਿਲ ਕੀਤਾ । ਜਦਕਿ ਜਲੰਧਰ ਦੀ ਟੀਮ ਨੇ ਹੁਸ਼ਿਆਰਪੁਰ ਨੂੰ 18-17 ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਵੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਨ੍ਹਾਂ ਦਾ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਨੋਡਲ ਅਫ਼ਸਰ ਰਮਨਦੀਪ ਸਿੰਘ, ਗਰਾਊਂਡ ਇੰਚਾਰਜ ਸੁਖਜਿੰਦਰਪਾਲ ਸਿੰਘ ਅਤੇ ਕਨਵੀਨਰ ਮਨਦੀਪ ਕੌਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਨੇ ਬੁੱਕੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਮੁੱਖ ਮਹਿਮਾਨਾਂ ਨੇ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਪਹਿਨਾ ਕੇ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਡੀ.ਈ.ਓ. ਰਾਜੀਵ ਛਾਵੜਾ ਨੇ ਕਿਹਾ ਕਿ ਜਿੱਤ-ਹਾਰ ਖੇਡ ਦਾ ਅਟੁੱਟ ਹਿੱਸਾ ਹਨ, ਪਰ ਖੇਡਾਂ ’ਚ ਅਸਲ ਮਹੱਤਵ ਖੇਡ ਭਾਵਨਾ, ਮਿਹਨਤ ਅਤੇ ਇਮਾਨਦਾਰੀ ਦਾ ਹੁੰਦਾ ਹੈ। ਇਸ ਮੌਕੇ ਪ੍ਰਿੰਸੀਪਲ ਜਗਤਾਰ ਸਿੰਘ, ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਗੀ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਇਸਟਪਾਲ ਸਿੰਘ ਡੀ.ਪੀ.ਈ., ਦਵਿੰਦਰਪਾਲ ਸਿੰਘ ਡੀ.ਪੀ.ਈ., ਪਵਿੱਤਰ ਸਿੰਘ ਡੀ.ਪੀ.ਈ., ਇਕਬਾਲ ਸਿੰਘ ਡੀ.ਪੀ.ਈ., ਗੁਰਜੰਟ ਸਿੰਘ ਡੀ.ਪੀ.ਈ., ਹਰਪਾਲ ਕੌਰ ਲੈਕਚਰਾਰ, ਡਾ. ਸੰਦੀਪ ਕੌਰ, ਸੁਖਜਿੰਦਰਪਾਲ ਕੌਰ ਸੁੱਖੀ ਅਤੇ ਸਰਬਜੀਤ ਕੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।